ਜ਼ਿਮਨੀ ਚੋਣ: ਸੀਪੀਆਈ (ਐੱਮ) ਵੱਲੋਂ ਆਜ਼ਾਦ ਉਮੀਦਵਾਰ ਦੀ ਹਮਾਇਤ
07:22 AM Jul 07, 2024 IST
ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਹੋਰ ਅਹੁਦੇਦਾਰ। -ਫੋਟੋ: ਪੰਜਾਬੀ ਟ੍ਰਿਬਿਊਨ
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਜੁਲਾਈ
ਸੀਪੀਆਈਐੱਮ ਦੀ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਕਮੇਟੀ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਬਦਰੀਦਾਸ ਕਲੋਨੀ ਵਿੱਚ ਹੋਈ। ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਲੜ ਰਹੇ ਸਾਥੀ ਵਰੁਨ ਕਲੇਰ ਨੂੰ ਵੋਟਾਂ ਪਾਈਆ ਜਾਣ। ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਨਰਿੰਦਰ ਜਮਸ਼ੇਰ ਨੇ ਕੀਤੀ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਅਤੇ ਸੂਬਾ ਕਮੇਟੀ ਮੈਂਬਰ ਮਾਸਟਰ ਪ੍ਰਸ਼ੋਤਮ ਲਾਲ ਬਿਲਗਾ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਜ਼ਿਲ੍ਹਾ ਸਕੱਤਰ ਸੀਪੀਆਈਐੱਮ ਨੇ ਦੱਸਿਆ ਕਿ ਪਾਰਟੀ ਦੇ ਕਾਰਕੁਨ ਹਲਕੇ ਅੰਦਰ ਚੋਣ ਮੁਹਿੰਮ ਚਲਾ ਸਾਥੀ ਵਰੁਣ ਕਲੇਰ ਦੇ ਹੱਕ ਵਿੱਚ ਵੋਟਾਂ ਪੁਆਉਣ ਦਾ ਪ੍ਰਚਾਰ ਕਰਨਗੇ।
Advertisement
Advertisement
Advertisement