ਜ਼ਿਮਨੀ ਚੋਣ: ਭਾਜਪਾ ਆਗੂਆਂ ਵੱਲੋਂ ਮੀਟਿੰਗ
10:41 AM Oct 12, 2024 IST
Advertisement
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਭਾਜਪਾ ਦੇ ਆਗੂਆਂ ਦੀ ਇੱਥੇ ਹੋਈ ਮੀਟਿੰਗ ਵਿੱਚ ਪੰਚਾਇਤੀ ਚੋਣਾਂ ਤੋਂ ਇਲਾਵਾ ਹਲਕੇ ਦੀ ਜ਼ਿਮਨੀ ਚੋਣ ਲੜਨ ਲਈ ਵਿਚਾਰ-ਚਰਚਾ ਕੀਤੀ ਗਈ। ਪਾਰਟੀ ਦੇ ਜ਼ੋਨਲ ਇੰਚਾਰਜ ਰਾਕੇਸ਼ ਰਾਠੌਰ ਸਣੇ ਹੋਰਾਂ ਨੇ ‘ਆਪ’ ’ਤੇ ਪੰਚਾਇਤੀ ਚੋਣਾਂ ਲਈ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ। ਇਸ ਮੌਕੇ ਜ਼ਿਮਨੀ ਚੋਣ ਦੇ ਇੰਚਾਰਜ ਅਤੇ ਸਾਬਕਾ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਜ਼ੋਨਲ ਇੰਚਾਰਜ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਭਾਜਪਾ ਸਰਹੱਦੀ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੇਗੀ। ਬਾਬਾ ਨਾਨਕ ਦੀ ਜ਼ਿਮਨੀ ਚੋਣ ਵੀ ਭਾਜਪਾ ਹੀ ਜਿੱਤੇਗੀ।
Advertisement
Advertisement
Advertisement