ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਈਆਂ ਵੋਟਾਂ

10:05 AM Jul 11, 2024 IST
ਵੋਟ ਪਾਉਣ ਲਈ ਕਤਾਰ ਵਿੱਚ ਲੱਗੀਆਂ ਹੋਈਆਂ ਔਰਤਾਂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 10 ਜੁਲਾਈ
ਜਲੰਧਰ ਪੱਛਮੀ ਰਾਖਵੇਂ ਵਿਧਾਨ ਸਭਾ ਹਲਕੇ ਦੀ ਚੋਣ ਦਾ ਅਮਲ ਅੱਜ ਮੁਕੰਮਲ ਹੋ ਗਿਆ। ਜਾਣਕਾਰੀ ਸਾਰੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਵੋਟਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਹੋਏ ਸਨ।
ਜ਼ਿਕਰਯੋਗ ਹੈ ਕਿ ਇਹ ਚੋਣ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਭਾਜਪਾ ਲਈ ਵਕਾਰ ਦਾ ਸਵਾਲ ਬਣੀ ਰਹੀ। ਇਨ੍ਹਾਂ ਤਿੰਨਾਂ ਹੀ ਧਿਰਾਂ ਨੇ ਵੋਟਾਂ ਪੈਣ ਤੱਕ ਅੱਡੀ ਚੋਟੀ ਦਾ ਜ਼ੋਰ ਲਾਈ ਰੱਖਿਆ। ਇਹ ਸੀਟ ‘ਆਪ’ ਨਾਲੋਂ ਵਿਅਕਤੀਗਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਜਿੱਤਣਾ ਸਭ ਤੋਂ ਅਹਿਮ ਬਣ ਗਈ ਹੈ। ਚੋਣਾਂ ਦੌਰਾਨ ਲੋਕਾਂ ਨੇ ਦੇਖਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਨੇ ਆਖ਼ੀਰ ਤੱਕ ਚੋਣ ਨੂੰ ਆਪਣਾ ਨਿੱਜੀ ਵਕਾਰ ਬਣਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪਾਰਟੀ ਦੇ ਤਕਰੀਬਨ ਸਾਰੇ ਵਿਧਾਇਕ, ਕੈਬਨਿਟ ਮੰਤਰੀ ਅਤੇ ਤਿੰਨ ਸੰਸਦ ਮੈਂਬਰਾਂ ਸਣੇ ਵਰਕਰਾਂ ਨੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਉਧਰ, ਕਾਂਗਰਸ ਵੀ ਆਪਣਾ ਗੜ੍ਹ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੁਆਬੇ ਦੀ ਰਾਜਨੀਤੀ ਵਿੱਚ ਦਲਿਤ ਵਸੋਂ ਜ਼ਿਆਦਾ ਹੈ ਅਤੇ ਇਸ ਕਾਰਨ ਰਾਜਨੀਤਕ ਤੌਰ ਉੱਤੇ ਵੀ ਇਨ੍ਹਾਂ ਦਾ ਦਬਦਬਾ ਹੈ। ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਇਹ ਸੀਟ ਜਿੱਤੀ ਸੀ।
ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਸੀਨੀਅਰ ਡਿਪਟੀ ਮੇਅਰ ਤੋਂ ਇਲਾਵਾ ਪੰਜ ਵਾਰ ਨਗਰ ਕੌਂਸਲਰ ਰਹਿ ਚੁੱਕੇ ਹਨ। ਸਿਆਸੀ ਮਾਹਿਰਾਂ ਮੁਤਾਬਕ ਰਿਵਾਇਤੀ ਤੌਰ ਉੱਤੇ ਇਹ ਸੀਟ ਕਾਂਗਰਸ ਦੀ ਹੈ ਅਤੇ ਜੇ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਇੱਥੋਂ ਸਫ਼ਲਤਾ ਮਿਲਦੀ ਹੈ ਤਾਂ ਦਲਿਤ ਰਾਜਨੀਤੀ ਵਿੱਚ ਚਰਨਜੀਤ ਸਿੰਘ ਚੰਨੀ ਇੱਕ ਵੱਡੇ ਆਗੂ ਵਜੋਂ ਉੱਭਰਨਗੇ। ਕਾਂਗਰਸ ਲਈ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਵੀ ਜਲੰਧਰ ਵਿੱਚ ਡਟੇ ਰਹੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਨਮਾਨਜਨਕ ਵੋਟਾਂ ਪੈਣ ਦੀ ਸੂਰਤ ਵਿੱਚ ਪਾਰਟੀ ਦੀ ਸਿਆਸਤ ਵਿੱਚ ਬਹੁਤ ਕੁਝ ਬਦਲ ਜਾਵੇਗਾ।

Advertisement

Advertisement
Advertisement