For the best experience, open
https://m.punjabitribuneonline.com
on your mobile browser.
Advertisement

ਜ਼ਿਮਨੀ ਚੋਣ: ਈਵੀਐੱਮਜ਼ ’ਤੇ ਸਖ਼ਤ ਪਹਿਰਾ

07:55 AM Jul 12, 2024 IST
ਜ਼ਿਮਨੀ ਚੋਣ  ਈਵੀਐੱਮਜ਼ ’ਤੇ ਸਖ਼ਤ ਪਹਿਰਾ
ਜਲੰਧਰ ਵਿੱਚ ਈਵੀਐੱਮ ਦੀ ਰਾਖੀ ਕਰਦੇ ਹੋਏ ਬੀਐੱਸਐੱਫ ਦੇ ਜਵਾਨ। -ਫੋਟੋ: ਸਰਬਜੀਤ ਸਿੰਘ
Advertisement

ਪਾਲ ਸਿੰਘ ਨੌਲੀ
ਜਲੰਧਰ, 11 ਜੁਲਾਈ
ਜਲੰਧਰ ਪੱਛਮੀ ਰਾਖਵੇਂ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਵਿੱਚ ਈਵੀਐਮ ਸਖ਼ਤ ਸੁਰੱਖਿਆ ਪਹਿਰੇ ਹੇਠ ਰੱਖੀਆਂ ਗਈਆਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇੱਥੇ ਬਿਜਲੀ ਜਾਣ ਦੀ ਸੂਰਤ ਵਿੱਚ ਬਦਲਵੇਂ ਪ੍ਰਬੰਧ ਵਜੋਂ ਜਨਰੇਟਰ ਦਾ ਪ੍ਰਬੰਧ ਵੀ ਕੀਤਾ ਗਿਆ। ਈਵੀਐਮ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਹੈ। ਸਟਰੌਂਗ ਰੂਮਾਂ ਦੀ ਸੁਰੱਖਿਆ ਕੇਂਦਰੀ ਬਲ (ਬੀਐੱਸਐਫ) ਦੇ ਹੱਥਾਂ ਵਿੱਚ ਹੈ ਜਦਕਿ ਬਾਹਰੀ ਗੇਟਾਂ ’ਤੇ ਪੰਜਾਬ ਪੁਲੀਸ ਤਾਇਨਾਤ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਸਵੇਰੇ 8 ਵਜੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਵਿੱਚ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਸਟਰਾਂਗ ਰੂਮ ’ਤੇ 24 ਘੰਟੇ ਸਖ਼ਤ ਪਹਿਰਾ ਰਹੇਗਾ। ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀ ਵੀ ਈਵੀਐੱਮ ਦੀ ਰਾਖੀ ਬੈਠੇ ਹਨ। ਰਾਜਸੀ ਪ੍ਰਤੀਨਿਧੀਆਂ ਦੇ ਸਾਹਮਣੇ ਇੱਕ ਵੱਡੀ ਸਕਰੀਨ ਲੱਗੀ ਹੋਈ ਹੈ ਜਿਸ ’ਤੇ ਸੀਸੀਟੀਵੀ ਕੈਮਰਿਆਂ ਰਾਹੀ ਸਟਰਾਂਗ ਰੂਮ ਦੀ ਸਥਿਤੀ ਲਾਈਵ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਸੀ। ਅੰਗੁਰਾਲ ਲੋਕ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਚਲੇ ਗਏ ਸਨ।

Advertisement

Advertisement
Author Image

joginder kumar

View all posts

Advertisement
Advertisement
×