ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ਸਰਕਾਰ ਖ਼ਿਲਾਫ਼ ਝੰਡਾ ਮਾਰਚ ਕਰਨਗੇ ਅਧਿਆਪਕ

10:23 AM Oct 26, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 25 ਅਕਤੂਬਰ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਤੇ 19 ਸਾਲਾਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜ਼ਿਮਨੀ ਚੋਣ ਹਲਕਿਆਂ ’ਚ ਰੋਸ ਰੈਲੀਆਂ ਅਤੇ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ 27 ਅਕਤੂਬਰ ਨੂੰ ਬਰਨਾਲਾ ਵਿੱਚ ਜ਼ਿਮਨੀ ਚੋਣ ਹਲਕੇ ਵਿੱਚ ਪੋਲ ਖੋਲ ਝੰਡਾ ਮਾਰਚ ਕਰ ਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ 15 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ’ਤੇ ਤੋਹਫਾ ਦੇਣ ਦਾ ਐਲਾਨ ਯਾਦ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਅਤੇ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ 2022 ਦੀ ਦੀਵਾਲੀ ਤੇ ਹੱਲ ਕਰਨ ਦਾ ਐਲਾਨ ਅਖਬਾਰਾਂ ਅਤੇ ਆਪ ਦੇ ਵੱਖ-ਵੱਖ ਮੰਚਾਂ ’ਤੇ ਕੀਤਾ ਸੀ ਜੋ ਕਿ ਲਗਪਗ ਤਿੰਨ ਸਾਲ ਬੀਤ ਜਾਣ ਉਪਰੰਤ ਵੀ ਵਫਾ ਨਹੀਂ ਹੋਇਆ ਹੈ।

Advertisement

Advertisement