ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ਹਲਕਾ ਡੇਰਾ ਬਾਬਾ ਨਾਨਕ ’ਚ ਇਸ ਵਾਰ ਦਿਲਚਸਪ ਹੋਵੇਗਾ ਮੁਕਾਬਲਾ

09:11 AM Oct 16, 2024 IST

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 15 ਅਕਤੂਬਰ
ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਕਰਨ ਨਾਲ ਹਲਕਾ ਡੇਰਾ ਬਾਬਾ ਨਾਨਕ ਵਿੱਚ ਇਸ ਵਾਰ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ। ਇਹ ਸੀਟ ਹਲਕੇ ਦੀ ਪ੍ਰਤੀਨਿਧਤਾ ਕਰਦੇ ਅਤੇ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ। ਇੱਥੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜੋ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਉਮੀਦਵਾਰ ਰਵੀਕਰਨ ਸਿੰਘ ਕਾਹਲੋ ਤੋਂ ਮਹਿਜ਼ 486 ਵੋਟਾਂ ਦੇ ਮਾਮੂਲੀ ਫਰਕ ਨਾਲ ਜਿੱਤੇ ਸਨ ਜਦੋਂ ਕਿ ‘ਆਪ’ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਤੀਸਰੇ ਨੰਬਰ ’ਤੇ ਆਏ ਸਨ। ਉਸ ਸਮੇਂ ਦੋ ਰਵਾਇਤੀ ਧਿਰਾਂ ਦੇ ਉਮੀਦਵਾਰ ਰੰਧਾਵਾ ਅਤੇ ਕਾਹਲੋਂ 50-50 ਹਜ਼ਾਰ ਤੋਂ ਵੱਧ ਵੋਟਾਂ ਲੈ ਜਾਣ ਵਿੱਚ ਸਫ਼ਲ ਰਹੇ ਸਨ। ਇਸ ਵਾਰ ਜ਼ਿਮਨੀ ਚੋਣ ਮੁਕਾਬਲਾ ਪਹਿਲਾਂ ਨਾਲੋਂ ਅਲੱਗ ਤੇ ਦਿਲਚਸਪ ਦੇਖਣ ਨੂੰ ਮਿਲੇਗਾ। ਕਿਉਂਕਿ ਕਰੀਬ ਚਾਰ ਮਹੀਨੇ ਪਹਿਲਾਂ ਲੋਕ ਸਭਾ ਚੋਣਾ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਹੇ ਰਵੀਕਰਨ ਸਿੰਘ ਕਾਹਲੋਂ ਪਾਰਟੀ ਨੂੰ ਛੱਡਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਦੋਂ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਜ਼ੋਰ ਲਗਾਵੇਗੀ। ਉਧਰ, 2012 ਤੋਂ ਨਵਾਂ ਹਲਕਾ ਡੇਰਾ ਬਾਬਾ ਨਾਨਕ ਬਣਨ ’ਤੇ ਕਾਂਗਰਸ ਆਗੂ ਰੰਧਾਵਾ ਇੱਥੋਂ ਲਗਾਤਾਰ ਜਿੱਤਦੇੇ ਆ ਰਹੇ ਹਨ। ਇਸ ਸੀਟ ਤੋਂ ਕਾਂਗਰਸ ਹਾਈ ਕਮਾਨ ਕਿਸ ਨੂੰ ਟਿਕਟ ਦਿੰਦੀ ਤਾਂ ਇਹ ਆਉਂਦੇ ਕੁਝ ਦਿਨਾਂ ਤੱਕ ਪਤਾ ਚੱਲ ਜਾਵੇਗਾ,ਜਦੋਂ ਕਿ ਹਲਕੇ ਦੇ ਲੋਕਾਂ ਵਿੱਚ ਚਰਚਾ ਹੈ ਕਿ ਰੰਧਾਵਾ ਇਸ ਸੀਟ ਤੋਂ ਆਪਣੀ ਪਤਨੀ ਨੂੰ ਚੋਣ ਲੜਾਉਣ ਦੇ ਇੱਛੁਕ ਹਨ। ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸ ਵੱਲੋਂ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਆਪਣੀਆਂ ਸਰਗਰਮੀਆ ਵਧਾ ਦਿੱਤੀਆਂ ਹਨ। ਇਸੇ ਤਰ੍ਹਾਂ ਇੱਕ ਵਿਵਾਦਤ ਵੀਡੀਓ ਕਾਰਨ ਪਾਰਟੀ ਅਤੇ ਪੰਥ ਤੋਂ ਛੇਕੇ ਜਾ ਚੁੱਕੇ ਸੁੱਚਾ ਸਿੰਘ ਲੰਗਾਹ ਦੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਹਲਕੇ ਦੇ ਲੋਕਾਂ ਦਾ ਅਕਾਲੀ ਦਲ ਪ੍ਰਤੀ ਰਵੱਈਆ ਕਿਸ ਤਰ੍ਹਾਂ ਦਾ ਰਹਿੰਦਾ ਇਹ ਤਾਂ ਸਮਾਂ ਹੀ ਦੱਸੇਗਾ ਜਦੋਂ ਕਿ ਭਾਜਪਾ ਦੇ ਸੂਬਾਈ ਆਗੂਆਂ ਵੱਲੋਂ ਤਿੰਨ ਦਿਨ ਪਹਿਲਾਂ ਡੇਰਾ ਬਾਬਾ ਨਾਨਕ ’ਚ ਜ਼ਿਮਨੀ ਚੋਣ ਨੂੰ ਲੈ ਕੇ ਕੀਤੀ ਪਲੇਠੀ ਮੀਟਿੰਗ ਤੋਂ ਸਾਬਤ ਹੁੰਦਾ ਹੈ ਕਿ ਉਹ ਇਸ ਸੀਟ ਲਈ ਜ਼ੋਰ ਅਜ਼ਮਾਈ ਕਰਨਗੇ।

Advertisement

Advertisement