ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣਾਂ: 3266 ਵੋਟਰਾਂ ਨੇ ਸਾਰੇ ਉਮੀਦਵਾਰਾਂ ਨੂੰ ਨਕਾਰਿਆ

06:24 AM Nov 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਨਵੰਬਰ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ’ਤੇ ਬੀਤੇ ਦਿਨੀਂ ਹੋਈਆਂ ਜ਼ਿਮਨੀ ਚੋਣਾਂ ਵਿੱਚ 3266 ਵੋਟਰਾਂ ਨੇ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਸਮੇਤ ਕੁੱਲ 45 ਉਮੀਦਵਾਰਾਂ ਨੂੰ ਨਕਾਰ ਦਿੱਤਾ ਹੈ। ਇਨ੍ਹਾਂ ਵਿੱਚੋਂ 30 ਉਮੀਦਵਾਰ ਅਜਿਹੇ ਸਨ ਜਿਨ੍ਹਾਂ ਨੂੰ ‘ਨੋਟਾ’ (ਉਪਰੋਕਤ ਵਿੱਚੋਂ ਕੋਈ ਨਹੀਂ) ਤੋਂ ਵੀ ਘੱਟ ਵੋਟਾਂ ਪਈਆਂ ਹਨ। ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੌਰਾਨ ‘ਆਪ’, ਕਾਂਗਰਸ, ਭਾਜਪਾ ਤੇ ਆਜ਼ਾਦ ਉਮੀਦਵਾਰ ਵਜੋਂ ਕੁੱਲ 45 ਉਮੀਦਵਾਰ ਮੈਦਾਨ ਵਿੱਚ ਸਨ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ 889 ਵੋਟਾਂ ‘ਨੋਟਾ’ ਦੇ ਖਾਤੇ ਗਈਆਂ। ਇਸ ਹਲਕੇ ਤੋਂ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਜਿਸ ਵਿੱਚੋਂ 11 ਉਮੀਦਵਾਰਾਂ ਨੂੰ ‘ਨੋਟਾ’ ਨਾਲੋਂ ਘੱਟ ਵੋਟਾਂ ਪਈਆਂ ਹਨ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ‘ਨੋਟਾ’ ਨੂੰ 618 ਵੋਟਾਂ ਪਈਆਂ। ਇਸ ਹਲਕੇ ਤੋਂ 14 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਇਸ ਵਿੱਚੋਂ ਨੌਂ ਉਮੀਦਵਾਰ ‘ਨੋਟਾ’ ਤੋਂ ‘ਹਾਰ’ ਗਏ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 85 ਵੋਟਾਂ ‘ਨੋਟਾ’ ਨੂੰ ਪਈਆਂ। ਇਸ ਹਲਕੇ ਵਿੱਚ ਕੁੱਲ 11 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਸਨ, ਜਿਸ ਵਿੱਚੋਂ ਸੱਤ ਉਮੀਦਵਾਰ ‘ਨੋਟਾ’ ਤੋਂ ਪੱਛੜ ਗਏ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ‘ਨੋਟਾ’ ਨੂੰ 884 ਵੋਟਾਂ ਮਿਲੀਆਂ। ਇਸ ਹਲਕੇ ਵਿੱਚ ਕੁੱਲ ਛੇ ਵਿੱਚੋਂ ਤਿੰਨ ਉਮੀਦਵਾਰਾਂ ਨੂੰ ‘ਨੋਟਾ’ ਨਾਲੋਂ ਘੱਟ ਵੋਟਾਂ ਪਈਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਚੋਣ ਮੈਦਾਨ ਵਿੱਚ ਨਿੱਤਰੀਆਂ ਤਿੰਨ ਪ੍ਰਮੁੱਖ ਪਾਰਟੀਆਂ ‘ਆਪ’, ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਹੀ ‘ਨੋਟਾ’ ਤੋਂ ਵੱਧ ਵੋਟਾਂ ਪਈਆਂ ਹਨ। ਜਦੋਂਕਿ ਆਜ਼ਾਦ ਤੌਰ ’ਤੇ ਚੋਣ ਮੈਦਾਨ ਵਿੱਚ ਨਿੱਤਰੇ ਜ਼ਿਆਦਾਤਰ ਉਮੀਦਵਾਰ ਤਾਂ ਨੋਟਾ ਤੋਂ ਵੀ ਪੱਛੜ ਗਏ ਹਨ। ਇਸ ਵਿੱਚੋਂ 28 ਉਮੀਦਵਾਰਾਂ ਨੂੰ 500 ਤੋਂ ਵੀ ਘੱਟ ਅਤੇ ਚਾਰ ਉਮੀਦਵਾਰਾਂ ਨੂੰ 100 ਤੋਂ ਵੀ ਘੱਟ ਵੋਟਾਂ ਪਈਆਂ ਹਨ।

Advertisement

Advertisement