ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣਾਂ: ਆਮ ਆਦਮੀ ਪਾਰਟੀ ਵੱਲੋਂ ਬੁਲਾਰਿਆਂ ਦੇ ਨਾਵਾਂ ਦਾ ਐਲਾਨ

08:28 AM Aug 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਦੀਆਂ ਆਗਾਮੀ ਜ਼ਿਮਨੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੰਜਾਬ ਵਿੱਚ ਚਾਰ ਸੀਨੀਅਰ ਆਗੂਆਂ ਸਣੇ 25 ਜਣਿਆਂ ਨੂੰ ਬੁਲਾਰੇ ਨਿਯੁਕਤ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਵੱਲੋਂ ਕੀਤਾ ਗਿਆ ਹੈ। ਪਾਰਟੀ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਸੀਨੀਅਰ ਆਗੂ ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਬੁਲਾਰੇ ਬਣਾਇਆ ਗਿਆ ਹੈ। ਇਸੇ ਤਰ੍ਹਾਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨ ਜੋਤ ਕੌਰ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੈਰੀ ਵੜਿੰਗ, ਮਨਜਿੰਦਰ ਸਿੰਘ ਲਾਲਪੁਰਾ, ਅਜੀਤਪਾਲ ਸਿੰਘ ਕੋਹਲੀ, ਦਿਨੇਸ਼ ਚੱਢਾ, ਨਰਿੰਦਰ ਕੌਰ ਭਾਰਜ, ਦਲਜੀਤ ਸਿੰਘ ਭੋਲਾ ਗਰੇਵਾਲ, ਅਮਨਦੀਪ ਕੌਰ, ਜਗਤਾਰ ਸਿੰਘ ਸੰਘੇੜਾ, ਸੰਨੀ ਆਹਲੂਵਾਲੀਆ, ਸ਼ਮਿੰਦਰ ਸਿੰਘ ਖਿੰਡਾ, ਰਣਜੋਧ ਸਿੰਘ ਹਡਾਨਾ, ਗੋਵਿੰਦਰ ਮਿੱਤਲ, ਹਰਸਿਮਰਨ ਸਿੰਘ ਭੁਲੱਥ, ਸਾਕਿਬ ਅਲੀ ਰਾਜਾ, ਸ਼ਸ਼ੀ ਵੀਰ ਸ਼ਰਮਾ, ਹਰਜੀ ਮਾਨ, ਵਿਕਰਮਜੀਤ ਪਾਸੀ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

Advertisement

Advertisement
Advertisement