ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣਾਂ: ‘ਆਪ’ ਵੱਲੋਂ ਹਰ ਪੰਜ ਪਿੰਡਾਂ ਪਿੱਛੇ ਇੱਕ ਇੰਚਾਰਜ ਨਿਯੁਕਤ

08:43 AM Oct 24, 2024 IST
ਚੰਡੀਗੜ੍ਹ ਵਿੱਚ ‘ਆਪ’ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਸੀਨੀਅਰ ਆਗੂ ਡਾ. ਸੰਦੀਪ ਪਾਠਕ ਤੇ ਮੁੱਖ ਮੰਤਰੀ ਭਗਵੰਤ ਮਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕਮਰ ਕੱਸ ਲਈ ਹੈ। ਇਸ ਤਹਿਤ ਅੱਜ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ‘ਆਪ’ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਹਰ ਪੰਜ ਪਿੰਡਾਂ ਪਿੱਛੇ ਇਕ ਇੰਚਾਰਜ ਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵੱਲੋਂ ਘਰ-ਘਰ ਤੱਕ ਪਹੁੰਚ ਕਰਕੇ ਪਾਰਟੀ ਵੱਲੋਂ ਢਾਈ ਸਾਲਾਂ ਵਿੱਚ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ‘ਆਪ’ ਦੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਉਮੀਦਵਾਰ ਇਸ਼ਾਂਕ ਚੱਬੇਵਾਲ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ
ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਵਿੱਚ ਪਾਠਕ ਤੇ ਮਾਨ ਨੇ ਇਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਨਾਲ ਜ਼ਿਮਨੀ ਚੋਣਾਂ ਬਾਰੇ ਵਿਚਾਰ-ਚਰਚਾ ਕੀਤੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਾਰੀਆਂ ਚਾਰ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਉਨ੍ਹਾਂ ਲੋਕਾਂ ਦੇ ਮੁੱਦਿਆਂ ਅਤੇ ਕੰਮ ’ਤੇ ਧਿਆਨ ਕੇਂਦਰਿਤ ਕੀਤਾ ਹੈ। ਡਾ. ਸੰਦੀਪ ਪਾਠਕ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸਬੰਧਤ ਚਲਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਚਾਰੋਂ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਪ੍ਰਚਾਰ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਸਣੇ ਪਾਰਟੀ ਦੇ ਵੱਡੇ ਆਗੂ ਪਹੁੰਚਣਗੇ। ਪਾਠਕ ਨੇ ਲੋਕਾਂ ਨੂੰ ਫੁੱਟ ਪਾਉਣ ਵਾਲੀ ਰਾਜਨੀਤੀ ਕਰਨ ਵਾਲਿਆਂ ਨੂੰ ਨਕਾਰ ਕੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।

Advertisement

ਭਾਜਪਾ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼: ਪਾਠਕ

‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਮਜ਼ੋਰ ਕਰਨ ਲਈ ਭਾਜਪਾ ਦੀਆਂ ਚਾਲਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਪੰਜਾਬ ਵਿੱਚ ਅਨਾਜ ਨਹੀਂ ਚੁੱਕਿਆ ਜਾ ਰਿਹਾ, ਜਿਸ ਕਰਕੇ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।

Advertisement
Advertisement