For the best experience, open
https://m.punjabitribuneonline.com
on your mobile browser.
Advertisement

ਜ਼ਿਮਨੀ ਚੋਣਾਂ: ਸਿੱਖ ਚਿਹਰਿਆਂ ਦੇ ਬਾਵਜੂਦ ਪੰਜਾਬ ’ਚ ਨਾ ਲੱਗੇ ਭਾਜਪਾ ਦੇ ਪੈਰ

08:34 AM Nov 24, 2024 IST
ਜ਼ਿਮਨੀ ਚੋਣਾਂ  ਸਿੱਖ ਚਿਹਰਿਆਂ ਦੇ ਬਾਵਜੂਦ ਪੰਜਾਬ ’ਚ ਨਾ ਲੱਗੇ ਭਾਜਪਾ ਦੇ ਪੈਰ
ਮਨਪ੍ਰੀਤ ਸਿੰਘ ਬਾਦਲ, ਸੋਹਣ ਸਿੰਘ ਠੰਡਲ, ਕੇਵਲ ਸਿੰਘ ਢਿੱਲੋਂ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 23 ਨਵੰਬਰ
ਕੇਂਦਰ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਵਾਲੀ ਭਾਜਪਾ ਨੇ ਭਾਵੇਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਪਰ ਭਗਵਾ ਪਾਰਟੀ ਲਈ ਇਹ ਦਾਅ-ਪੇਚ ਵੀ ਸੂਬੇ ’ਚ ਉਸ ਲਈ ਫਿੱਟ ਨਹੀਂ ਬੈਠ ਸਕੇ।
ਪਾਰਟੀ ਨੂੰ ਮਨਪ੍ਰੀਤ ਸਿੰਘ ਬਾਦਲ ਸਣੇ ਤਿੰਨ ਹਲਕਿਆਂ ’ਚ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਤੋਂ ਬਚਾਉਣ ਦਾ ਮੌਕਾ ਵੀ ਨਹੀਂ ਮਿਲਿਆ। ਭਾਜਪਾ ਨੂੰ ਕਿਸਾਨਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
ਬੇਸ਼ੱਕ ਪਾਰਟੀ ਨੇ 2027 ਦੌਰਾਨ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਜ਼ਿਮਨੀ ਚੋਣਾਂ ਦੌਰਾਨ ਥਾਂ-ਥਾਂ ਨਾਅਰਾ ਦਿੱਤਾ ਗਿਆ, ਪਰ ਪਾਰਟੀ ਜ਼ਿਮਨੀ ਚੋਣਾਂ ਦੌਰਾਨ ਪੈਰ ਜਮਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਨਤੀਜਿਆਂ ਮੁਤਾਬਕ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਹਲਕਿਆਂ ’ਚ ਭਾਜਪਾ ਉਮੀਦਵਾਰ ਦੂਜੇ ਨੰਬਰ ’ਤੇ ਵੀ ਨਹੀਂ ਆ ਸਕੇ ਜਦੋਂ ਕਿ ਇਸ ਦਾ ਪੁਰਾਣਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਚੋਣ ਮੈਦਾਨ ’ਚੋਂ ਬਾਹਰ ਸੀ। ਬਰਨਾਲਾ ਤੋਂ ਭਾਜਪਾ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੀਜੇ ਨੰਬਰ ’ਤੇ ਰਹਿ ਕੇ ਆਪਣੀ ਜ਼ਮਾਨਤ ਬਚਾਉਣ ’ਚ ਸਫ਼ਲ ਹੋਏ ਦੱਸੇ ਜਾਂਦੇ ਹਨ, ਪਰ ਗਿੱਦੜਬਾਹਾ ਤੋਂ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਚੱਬੇਵਾਲ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਸਾਬਕਾ ਟਕਸਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਗਿੱਦੜਬਾਹਾ ਤੋਂ ਅੰਦਰ ਖਾਤੇ ਲੰਬੇ ਸਮੇਂ ਤੋਂ ਸਰਗਰਮੀਆਂ ਵਿੱਢੀਆਂ ਹੋਈਆਂ ਸਨ। ਉਨ੍ਹਾਂ ਦੀਆਂ ਸਰਗਰਮੀਆਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਹਰਦੀਪ ਸਿੰਘ ਡਿੰਪੀ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਨੂੰ ਮਗਰੋਂ ਹੁਣ ਸੱਤਾਧਾਰੀ ‘ਆਪ’ ਵੱਲੋਂ ਗਿੱਦੜਬਾਹਾ ਤੋਂ ਉਮੀਦਵਾਰ ਬਣਾਇਆ ਦਿੱਤਾ।

Advertisement

‘ਆਪ’ ਵੱਲੋਂ 3 ਸੀਟਾਂ ਜਿੱਤਣ ਦੇ ਬਾਵਜੂਦ ਮੁੱਖ ਆਗੂ ਨਿਰਾਸ਼

ਮਾਨਸਾ : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ 3 ਸੀਟਾਂ ’ਤੇ ਜਿੱਤ ਹਾਸਲ ਕਰਨ ਦੇ ਬਾਵਜੂਦ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਮਿਲੀ ਹਾਰ ਕਾਰਨ ਪਾਰਟੀ ਦੇ ਮੁੱਖ ਆਗੂ ਨਿਰਾਸ਼ ਨਜ਼ਰ ਆਏ। ਮਾਲਵਾ ਖੇਤਰ ’ਚ ਬੇਸ਼ੱਕ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਵੱਡੇ ਅੰਤਰ ਨਾਲ ਮਾਤ ਦਿੱਤੀ ਹੈ ਪਰ ‘ਆਪ’ ਆਗੂਆਂ ਨੂੰ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦੀ ਹਾਰ ਹਜ਼ਮ ਨਹੀਂ ਹੋ ਰਹੀ। ਬਰਨਾਲਾ ’ਚ ਹੋਈ ਹਾਰ ਨੇ ਪਾਰਟੀ ਦੀਆਂ ਖੁਸ਼ੀਆਂ ਨੂੰ ਮਧੋਲ ਸੁੱਟਿਆ ਹੈ। ਇਸ ਇਲਾਕੇ ਵਿੱਚ ‘ਆਪ’ ਦੇ ਆਗੂ ਪਾਰਟੀ ਨੂੰ ਤਿੰਨ ਸੀਟਾਂ ’ਤੇ ਮਿਲੀ ਜਿੱਤ ਲਈ ਕਿਤੇ ਵੀ ਖੁਸ਼ੀਆਂ ਮਨਾਉਂਦੇ ਨਹੀਂ ਵਿਖਾਈ ਦਿੱਤੇ। ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਦੀ ਬਰਨਾਲਾ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਲਈ ਵਿਸ਼ੇਸ਼ ਡਿਊਟੀ ਲੱਗੀ ਹੋਈ ਸੀ ਪਰ ‘ਆਪ’ ਦੇ ਬਾਗ਼ੀ ਉਮੀਦਵਾਰ ਗੁਰਦੀਪ ਬਾਠ ਵੱਲੋਂ 16,899 ਵੋਟਾਂ ਹਾਸਲ ਕਰਨ ਕਾਰਨ ‘ਆਪ’ ਦਾ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਦੇ ਅੰਤਰ ਨਾਲ ਹਾਰ ਗਏ ਹਨ। ਦੂਜੇ ਪਾਸੇ ਕਾਂਗਰਸ ਨੂੰ ਭਾਵੇਂ ਗਿੱਦੜਬਾਹਾ ਸਣੇ ਡੇਰਾ ਬਾਬਾ ਨਾਨਕ ਤੋਂ ਮੁੜ ਜਿੱਤਣ ਦੀ ਵੱਡੀ ਉਮੀਦ ਸੀ, ਪਰ ਆਮ ਆਦਮੀ ਪਾਰਟੀ ਵੱਲੋਂ ਲਾਈ ਗਈ ਸੰਨ੍ਹ ਕਾਰਨ ਅੱਜ ਕਾਂਗਰਸੀਆਂ ਦੇ ਹੌਸਲੇ ਪਸਤ ਵਿਖਾਈ ਦਿੱਤੇ। ਕਾਂਗਰਸ ਦੇ ਸੀਨੀਅਰ ਨੇਤਾ ਅਜੀਤਇੰਦਰ ਸਿੰਘ ਮੋਫ਼ਰ ਨੇ ਦੱਸਿਆ ਕਿ ਪਾਰਟੀ ਨੇ ਪੰਜਾਬ ਵਿੱਚ ਤਿੰਨ ਸੀਟਾਂ ਗਿੱਦੜਬਾਹਾ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਤੋਂ ਜਿੱਤ ਯਕੀਨੀ ਮੰਨੀ ਹੋਈ ਸੀ ਪਰ ਹਾਰ ਨੇ ਆਗੂਆਂ ਨੂੰ ਨਿਰਾਸ਼ ਕਰ ਦਿੱਤਾ ਹੈ।

Advertisement

ਮਨਪ੍ਰੀਤ ਨੇ ਗਿੱਦੜਬਾਹਾ ਤੋਂ ਸ਼ੁਰੂ ਕੀਤਾ ਸੀ ਸਿਆਸੀ ਸਫ਼ਰ

ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਕੀਤੀ ਸੀ। ਉਹ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹਿ ਚੁੱਕੇ ਹਨ। ਉਹ 1997, 2002 ਅਤੇ 2007 ਵਿੱਚ ਗਿੱਦੜਬਾਹਾ ਤੋਂ ਵਿਧਾਇਕ ਰਹੇ ਹਨ। ਇਸੇ ਤਰ੍ਹਾਂ ਭਾਜਪਾ ਵੱਲੋਂ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਉਨ੍ਹਾਂ ਦੇ ਪਿਤਾ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਅਤੇ 2012 ਵਿੱਚ ਵਿਧਾਨ ਸਭਾ ਦੇ ਸਪੀਕਰ ਰਹੇ ਹਨ ਅਤੇ ਸਾਬਕਾ ਮੰਤਰੀ ਵੀ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਕੇਵਲ ਸਿੰਘ ਢਿੱਲੋਂ 2007 ਤੇ 2012 ’ਚ ਦੋ ਵਾਰ ਬਰਨਾਲਾ ਤੋਂ ਵਿਧਾਇਕ ਰਹਿਣ ਦੇ ਬਾਵਜੂਦ ਇਸ ਜ਼ਿਮਨੀ ਚੋਣ ’ਚ ਤੀਜੇ ਨੰਬਰ ’ਤੇ ਰਹੇ ਹਨ।

Advertisement
Author Image

Advertisement