ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣਾਂ: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਝੰਡਾ ਮਾਰਚ ਬਾਰੇ ਚਰਚਾ

09:25 AM Nov 03, 2024 IST
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦਰਸ਼ਨ ਸਿੰਘ ਲੁਬਾਣਾ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 2 ਨਵੰਬਰ
ਦਿ ਕਲਾਸ ਫੌਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਅਤੇ ਪੈਨਸ਼ਨਰਜ਼ ਯੂਨੀਅਨ ਆਗੂਆਂ ਦੀ ਮੀਟਿੰਗ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਰਾਜਪੁਰਾ ਕਲੋਨੀ ਪਟਿਆਲਾ ਵਿੱਚ ਹੋਈ। ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਵਿਚ ਝੰਡਾ ਮਾਰਚ ਕਰਨ ਦੇ ਐਕਸ਼ਨਾਂ ਨੂੰ ਸਫ਼ਲ ਬਣਾਉਣ ਸਬੰਧੀ ਵਿਚਾਰ ਚਰਚਾ ਹੋਈ। ਮੀਟਿੰਗ ਵਿੱਚ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਦੌਰਾਨ 10 ਨਵੰਬਰ ਨੂੰ ਪਟਿਆਲਾ ਜ਼ਿਲ੍ਹੇ ਵਿੱਚੋਂ ਵੱਖ ਵੱਖ ਵਿਭਾਗਾਂ ਦੇ ਸਵਾ ਸੌ ਮੁਲਾਜ਼ਮ ਅਤੇ ਪੈਨਸ਼ਨਰ ਬਰਨਾਲਾ ਹਲਕੇ ’ਚ ਕੀਤੇ ਜਾਣ ਵਾਲ਼ੇ ਝੰਡਾ ਮਾਰਚ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਬਲਜਿੰਦਰ ਸਿੰਘ ਸੂਬਾ ਜਨਰਲ ਸਕੱਤਰ, ਜਗਮੋਹਨ ਸਿੰਘ ਨੌਲੱਖਾ ਜ਼ਿਲ੍ਹਾ ਚੇਅਰਮੈਨ, ਸਵਰਨ ਸਿੰਘ ਬੰਗਾ ਜ਼ਿਲ੍ਹਾ ਪ੍ਰਧਾਨ, ਮਾਧੋ ਲਾਲ ਰਾਹੀ ਜਨਰਲ ਸਕੱਤਰ, ਜਸਵਿੰਦਰ ਸਿੰਘ, ਰਾਜੇਸ਼ ਕੁਮਾਰ ਗੋਲ, ਅਤੇ ਸੱਤਿਆ ਨਰਾਇਣ ਗੋਨੀ, ਸ਼ਿਵਚਰਨ ਆਦਿ ਹਾਜ਼ਰ ਸਨ।

Advertisement

Advertisement