For the best experience, open
https://m.punjabitribuneonline.com
on your mobile browser.
Advertisement

ਮੋਦੀ ਕਾਂਗਰਸ ਦੇ ਬੈਂਕ ਖ਼ਾਤਿਆਂ ਨੂੰ ਜਾਮ ਕਰਕੇ ਪਾਰਟੀ ਨੂੰ ਕੱਖੋਂ ਹੌਲਾ ਕਰ ਰਹੇ ਨੇ: ਸੋਨੀਆ ਗਾਂਧੀ

12:59 PM Mar 21, 2024 IST
ਮੋਦੀ ਕਾਂਗਰਸ ਦੇ ਬੈਂਕ ਖ਼ਾਤਿਆਂ ਨੂੰ ਜਾਮ ਕਰਕੇ ਪਾਰਟੀ ਨੂੰ ਕੱਖੋਂ ਹੌਲਾ ਕਰ ਰਹੇ ਨੇ  ਸੋਨੀਆ ਗਾਂਧੀ
Advertisement

ਨਵੀਂ ਦਿੱਲੀ, 21 ਮਾਰਚ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ 'ਫ੍ਰੀਜ਼' (ਲੈਣ-ਦੇਣ 'ਤੇ ਰੋਕ) ਦੇ ਮੁੱਦੇ 'ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ 'ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘ਲੋਕਤੰਤਰ ਲਈ ਚੋਣਾਂ ਜ਼ਰੂਰੀ ਹਨ ਅਤੇ ਇਹ ਵੀ ਜ਼ਰੂਰੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਲਈ ਬਰਾਬਰ ਦਾ ਮੈਦਾਨ ਹੋਵੇ। ਇਹ ਨਹੀਂ ਹੈ ਕਿ ਸੱਤਾ ਵਿੱਚ ਰਹਿਣ ਵਾਲੇ ਸਾਰੇ ਵਸੀਲਿਆਂ ਨੂੰ ਵਰਤਣ ਅਤੇ ਦੇਸ਼ ਦੀਆਂ ਸੰਸਥਾਵਾਂ 'ਤੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਉਨ੍ਹਾਂ ਕੰਟਰੋਲ ਹੋਵੇ।’

Advertisement

Advertisement
Author Image

Advertisement
Advertisement
×