ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਅਧਿਕਾਰੀ ਦਾ ‘ਐਕਸ’ ਅਕਾਊਂਟ ਹੈਕ ਕਰ ਕੇ ਰਾਹੁਲ ਗਾਂਧੀ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ

04:03 PM Sep 14, 2024 IST

ਨੋਇਡਾ, 14 ਸਤੰਬਰ
ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਮਨੀਸ਼ ਕੁਮਾਰ ਵਰਮਾ ਦੇ ‘ਐਕਸ’ ਅਕਾਊਂਟ ਨੂੰ ਕਥਿਤ ਤੌਰ ’ਤੇ ਹੈਕ ਕਰ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਵਾਨੀ ਦੀ ਅਗਵਾਈ ਵਿੱਚ ਸੈਂਕੜੇ ਪਾਰਟੀ ਵਰਕਰਾਂ ਨੇ ਅੱਜ ਸੂਰਜਪੁਰ ਜ਼ਿਲ੍ਹਾ ਕੁਲੈਕਟਰੇਟ ਪਹੁੰਚ ਕੇ ਵਿਰੋਧ ਪ੍ਰਗਟ ਕੀਤਾ। ਅਵਾਨਾ ਨੇ ਦਾਅਵਾ ਕੀਤਾ ਕਿ ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਦੇ ‘ਐਕਸ’ ਅਕਾਊਂਟ ਤੋਂ ਰਾਹੁਲ ਗਾਂਧੀ ਲਈ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ। ਉੱਧਰ, ਪੁਲੀਸ ਦੇ ਤਰਜਮਾਨ ਨੇ ਦੱਸਿਆ ਕਿ ਗੌਤਮਬੁੱਧ ਨਗਰ ਦੇ ਸਹਾਇਕ ਨਿਰਦੇਸ਼ਕ (ਸੂਚਨਾ) ਸੁਨੀਲ ਕੁਮਾਰ ਕਨੌਜੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦਰਜ ਕਰ ਕੇ ਜਾਂਚ ਲਈ ਇਕ ਵਿਸ਼ੇਸ਼ ਟੀਮ ਬਣਾ ਦਿੱਤੀ ਗਈ ਹੈ। -ਪੀਟੀਆਈ

Advertisement

Advertisement