ਰਾਜਘਾਟ ’ਤੇ ਧਾਰਾ 144 ਲਗਾ ਕੇ ਦਿੱਲੀ ਪੁਲੀਸ ਨੇ ਸਾਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਰੋਕਿਆ: ਵਿਨੇਸ਼
01:24 PM Aug 10, 2023 IST
ਨਵੀਂ ਦਿੱਲੀ, 10 ਅਗਸਤ
ਵਿਸ਼ਵ ਚੈਂਪੀਅਨਸ਼ਿਪ ਅਤੇ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਅੱਜ ਕਿਹਾ ਕਿ ਪੁਲੀਸ ਨੇ ਦਿੱਲੀ ਦੇ ਰਾਜਘਾਟ 'ਤੇ ਧਾਰਾ 144 ਲਗਾ ਦਿੱਤੀ ਹੈ ਅਤੇ ਪਹਿਲਵਾਨਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਰੋਕ ਦਿੱਤਾ ਹੈ। ਫੋਗਾਟ ਨੇ ਐਲਾਨ ਕੀਤਾ ਸੀ ਕਿ ਅੱਜ ਪਹਿਲਵਾਨਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਵਿਨੇਸ਼ ਨੇ ਟਵਿੱਟਰ 'ਤੇ ਇਹ ਐਲਾਨ ਕੀਤਾ ਕਿ ਦਿੱਲੀ ਦੇ ਰਾਜਘਾਟ 'ਤੇ ਅੱਜ ਦੁਪਹਿਰ 12:30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਵਿਨੇਸ਼ ਦੇ ਨਾਲ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਵੀ ਟਵਿੱਟਰ 'ਤੇ ਪ੍ਰੈਸ ਕਾਨਫਰੰਸ ਦਾ ਐਲਾਨ ਕੀਤਾ ਸੀ। ਵਿਨੇਸ਼ ਨੇ ਕਿਹਾ,‘ਪੁਲੀਸ ਨੇ ਰਾਜਘਾਟ 'ਤੇ ਧਾਰਾ 144 ਲਗਾ ਦਿੱਤੀ ਹੈ ਅਤੇ ਸਾਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਰੋਕ ਦਿੱਤਾ ਹੈ। ਅਗਲੀ ਪ੍ਰੈੱਸ ਕਾਨਫਰੰਸ ਦਾ ਸਮਾਂ ਅਤੇ ਸਥਾਨ ਜਲਦ ਤੈਅ ਕੀਤਾ ਜਾਵੇਗਾ।’
Advertisement
Advertisement