ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਮੰਗਾਂ ਨਾ ਮੰਨ ਕੇ ਭਾਜਪਾ ਨੇ ਆਪਣਾ ਨੁਕਸਾਨ ਕੀਤਾ: ਡੱਲੇਵਾਲ

08:10 AM Jul 08, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ।

ਰਮਨਦੀਪ ਸਿੰਘ
ਚਾਉਕੇ, 7 ਜੁਲਾਈ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਬੱਲ੍ਹੋ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨਾ ਮੰਨ ਕੇ ਭਾਜਪਾ ਨੇ ਚੋਣਾਂ ਵਿੱਚ ਆਪਣਾ ਹੀ ਨੁਕਸਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਦਿੱਲੀ ਜਾਣ ਲਈ ਖਨੌਰੀ ਬਾਰਡਰ ’ਤੇ ਲਾਏ ਗਏ ਮੋਰਚੇ ਦੌਰਾਨ ਪਿੰਡ ਬੱਲ੍ਹੋ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਪੂਰਨ ਬਹੁਮਤ ਹਾਸਲ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਦੀ ਭਾਜਪਾ ਸਰਕਾਰ ਪਹਿਲੇ ਅੰਦੋਲਨ ’ਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰ ਲੈਂਦੀ ਤਾਂ ਨਾ ਹੀ ਦੂਜਾ ਅੰਦੋਲਨ ਸ਼ੁਰੂ ਕਰਨ ਦੀ ਜ਼ਰੂਰਤ ਪੈਂਦੀ ਅਤੇ ਨਾ ਹੀ ਸ਼ੁਭਕਰਨ ਦੀ ਮੌਤ ਹੁੰਦੀ। ਉਨ੍ਹਾਂ ਕਿਹਾ ਕਿ ਅੱਜ ਸ਼ੁਭਕਰਨ ਦੀ ਮੌਤ ਨੂੰ ਪੰਜ ਮਹੀਨੇ ਬੀਤ ਗਏ ਹਨ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਵੀ ਪਰਿਵਾਰ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਸਰਕਾਰ ਨੇ ਪਰਿਵਾਰ ਨੂੰ ਇੱਕ ਕਰੋੜ ਰੁਪਏ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਸ਼ੁਭਕਰਨ ਦੇ ਪਰਿਵਾਰ ਨੂੰ ਹੱਕ ਦਿਵਾ ਕੇ ਰਹੇਗੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਸ਼ੁਭਕਰਨ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 12 ਜੁਲਾਈ ਨੂੰ ਬਠਿੰਡਾ ਵਿਚ ਇਕੱਠ ਕੀਤਾ ਜਾਵੇਗਾ। ਇਸ ਮੌਕੇ ਬੂਟਾ ਸਿੰਘ ਬੱਲ੍ਹੋ, ਦੀਪੂ ਸਿੰਘ ਮੰਡੀ ਕਲਾਂ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।

Advertisement

Advertisement