ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਆਪ ਦੇ ਦੁਆਰ: ਸੁਵਿਧਾ ਕੈਂਪਾਂ ਵਿੱਚ ਪੇਂਡੂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

10:46 AM Aug 24, 2024 IST
ਪਿੰਡ ਮਨੌਲੀ ਵਿੱਚ ਲਗਾਏ ਸੁਵਿਧਾ ਕੈਂਪ ਦੀ ਇੱਕ ਝਲਕ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਅਗਸਤ
‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੁਹਾਲੀ ਪ੍ਰਸ਼ਾਸਨ ਵੱਲੋਂ ਪਿੰਡ ਮਨੌਲੀ ਵਿੱਚ ਸੁਵਿਧਾ ਕੈਂਪ ਲਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਐੱਸਡੀਐੱਮ ਦੀਪਾਂਕਰ ਗਰਗ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕੀਤਾ। ਪਿੰਡ ਮਨੌਲੀ ਦੇ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਆਧਾਰ ਕਾਰਡ ਪਹਿਲਾਂ ਵੀ ਬਣਿਆ ਹੋਇਆ ਸੀ ਪਰ ਉਸ ਵਿੱਚ ਉਸ ਦਾ ਨਾਮ ਅਤੇ ਜਨਮ ਮਿਤੀ ਗਲਤ ਦਰਜ ਹੋਣ ਕਾਰਨ ਉਸ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪ੍ਰੰਤੂ ਅੱਜ ਉਸ ਵੱਲੋਂ ਆਧਾਰ ਕਾਰਡ ਵਿੱਚ ਸੋਧ ਲਈ ਅਪਲਾਈ ਕੀਤੀ ਹੈ ਅਤੇ ਉਸ ਨੂੰ ਜਲਦੀ ਹੀ ਨਵਾਂ ਆਧਾਰ ਕਾਰਡ ਮਿਲਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬਾਲ ਪ੍ਰਾਜੈਕਟ ਅਫ਼ਸਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ 6 ਸਾਲ ਉਮਰ ਤੱਕ ਦੇ 15 ਬੱਚਿਆਂ ਦੇ ਆਧਾਰ ਕਾਰਡ ਬਣਾਏ ਗਏ ਹਨ ਅਤੇ ਦਰਜਨ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਆਸ਼ਰਿਤ ਪੈਨਸ਼ਨ ਦਾ ਲਾਭ ਦਿੱਤਾ ਗਿਆ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਦੀ ਪਹਿਲਕਦਮੀ ਕਰ ਰਹੇ ਹਨ। ਇਹ ਕੈਂਪ ਬਜ਼ੁਰਗਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ, ਕਿਉਂ ਕਿ ਹੁਣ ਉਨ੍ਹਾਂ ਦੇ ਕੰਮ ਦਫ਼ਤਰਾਂ ਦੀ ਥਾਂ ਘਰਾਂ ਨੇੜੇ ਹੋ ਰਹੇ ਹਨ।

Advertisement

Advertisement