ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੱਪੜ ਦੇ ਪਾਣੀ ਨੂੰ ਖੇਤੀ ਲਈ ਵਰਤ ਕੇ ਰਾਹ ਦਸੇਰਾ ਬਣਿਆ ਪਿੰਡ ਦੂਹੜੇ

08:44 AM Jul 22, 2024 IST
ਪਿੰਡ ਦੂਹੜੇ ਦੇ ਵਸਨੀਕ ਤੇ ਭੂਮੀ ਜਲ ਸੰਭਾਲ ਵਿਭਾਗ ਦੇ ਅਧਿਕਾਰੀ ਜਾਣਕਾਰੀ ਦਿੰਦੇ ਹੋਏ।

ਹਤਿੰਦਰ ਮਹਿਤਾ
ਜਲੰਧਰ, 21 ਜੁਲਾਈ
ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿੰਡ ਦੂਹੜੇ ਵਿੱਚ ਖੇਤਾਂ ’ਚ ਛੱਪੜ ਦਾ ਪਾਣੀ ਪਹੁੰਚਾਉਣ ਲਈ ਪਾਈ ਨਵੀਂ ਪਾਈਪਲਾਈਨ ਪ੍ਰਣਾਲੀ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਰਾਹੀਂ 60 ਏਕੜ ਵਾਹੀਯੋਗ ਜ਼ਮੀਨ ਨੂੰ ਸਿੰਜਾਈ ਲਈ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੂਮੀ ਸੰਭਾਲ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਅਤੇ ਲੋਕਾਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ 12.48 ਲੱਖ ਰੁਪਏ ਦੀ ਲਾਗਤ ਨਾਲ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਿਆ ਗਿਆ ਹੈ, ਜਿਸ ਤਹਿਤ 1150 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਰਾਹੀਂ 60 ਏਕੜ ਵਾਹੀਯੋਗ ਜ਼ਮੀਨ ਨੂੰ ਕਵਰ ਕਰਦਿਆਂ 18 ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਇਸ ਪ੍ਰਣਾਲੀ ਤਹਿਤ ਸੁਰਜੀਤ ਕੀਤੇ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਦੇ ਲਈ ਸੂਰਜੀ ਊਰਜਾ ਨਾਲ ਚੱਲਣ ਵਾਲੀ 5 ਹਾਰਸਪਾਵਰ ਦੀ ਮੋਟਰ ਲਗਾਈ ਗਈ ਹੈ। ਡਾ. ਅਗਰਵਾਲ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਜ਼ਿਲ੍ਹੇ ਵਿੱਚ ਅਜਿਹੇ ਹੋਰ ਪ੍ਰਾਜੈਕਟਾਂ ਲਾਏ ਜਾਣਗੇ। ਦੂਹੜੇ ਪਿੰਡ ਦੇ ਵਸਨੀਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲਾਂ ਛੱਪੜ ਦੀ ਹਾਲਤ ਦੀ ਬਹੁਤ ਖਸਤਾ ਸੀ ਅਤੇ ਪਾਣੀ ਦੀ ਢੁੱਕਵੀਂ ਨਿਕਾਸੀ ਵੀ ਨਹੀਂ ਸੀ। ਉਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਭੂਮੀ ਅਤੇ ਜਲ ਸੰਭਾਲ ਵਿਭਾਗ ਦਾ ਧੰਨਵਾਦ ਕੀਤਾ, ਜਿਸ ਸਦਕਾ ਸਿੰਜਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕਰਕੇ ਪਿੰਡ ਨੂੰ ਕਾਫੀ ਫਾਇਦਾ ਹੋਇਆ ਹੈ। ਇਕ ਹੋਰ ਲਾਭਪਾਤਰੀ ਕਿਸਾਨ ਮਨਜੀਤ ਸਿੰਘ ਨੇ ਵੀ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦਿਆਂ ਸਕੀਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਉਤਪਾਦਨ ਲਾਗਤਾਂ ਵਿੱਚ ਕਮੀ ਆਈ ਹੈ। ਇਸ ਤੋਂ ਇਲਾਵਾ ਸੂਰਜੀ ਊਰਜਾ ਨਾਲ ਚੱਲਣ ਵਾਲੀ ਮੋਟਰ ਰਾਹੀਂ ਛੱਪੜ ਦਾ ਪਾਣੀ ਮਿਲਣ ਕਰਕੇ ਜ਼ਮੀਨ ਹੇਠਲੇ ਪਾਣੀ ਲਈ ਸਬਮਰਸੀਬਲ ਪੰਪਾਂ ’ਤੇ ਉਨ੍ਹਾਂ ਦੀ ਨਿਰਭਰਤਾ ਖਤਮ ਹੋ ਗਈ ਹੈ। ਨਵੀਨੀਕਰਨ ਨੇ ਨਾ ਸਿਰਫ਼ ਛੱਪੜ ਨੂੰ ਸੁਰਜੀਤ ਕੀਤਾ ਹੈ ਸਗੋਂ ਟਿਕਾਊ ਵਿਕਾਸ ਅਤੇ ਭਾਈਚਾਰਕ ਸਹਿਯੋਗ ਦਾ ਇੱਕ ਨਮੂਨਾ ਵੀ ਬਣ ਗਿਆ ਹੈ।
ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਦੇ ਸਬ ਡਵੀਜ਼ਨਲ ਭੂਮੀ ਸੰਭਾਲ ਅਫ਼ਸਰ ਜਲੰਧਰ ਇੰਜ. ਲੁਪਿੰਦਰ ਕੁਮਾਰ ਨੇ ਦੱਸਿਆ ਕਿ ਇਹ ਪਾਣੀ ਸਿੰਜਾਈ ਲਈ ਲੋੜੀਂਦੇ ਵੱਖ-ਵੱਖ ਮਾਪਦੰਡਾਂ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰੀਓਡਿਕ ਟੈਸਟਿੰਗ ਦੌਰਾਨ ਫਿੱਟ ਪਾਇਆ ਗਿਆ ਹੈ।

Advertisement

Advertisement
Advertisement