ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣ ਜਿੱਤ ਕੇ ਮਾਨ ਸਰਕਾਰ ਦਾ ਬਿਸਤਰਾ ਗੋਲ ਕਰੇਗੀ ਕਾਂਗਰਸ: ਬਾਜਵਾ

07:00 AM Jul 05, 2024 IST
ਜਲੰਧਰ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਮਿਲਦੇ ਹੋਏ ਪ੍ਰਤਾਪ ਸਿੰਘ ਬਾਜਵਾ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜਲੰਧਰ ਪੱਛਮੀ ਸੀਟ ’ਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਕਾਂਗਰਸ ਦੇ ਹੱਕ ਵਿੱਚ ਆਉਣ ਵਾਲੇ ਨਤੀਜੇ ਨੇ ਹੀ ਭਗਵੰਤ ਮਾਨ ਦੀ ਸਰਕਾਰ ਦਾ ਬਿਸਤਰਾ ਗੋਲ ਕਰ ਦੇਣਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਹਲਕੇ ਦੇ ਲੋਕ ਅੱਕੇ ਬੈਠੇ ਹਨ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਝਾੜੂ ਨਾਲ ਹੀ ਹੂੰਝ ਕੇ ਰੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ 2022 ਦੀਆਂ ਚੋਣਾਂ ਵਿਚ ਬਦਲਾਅ ਲਿਆਂਦਾ ਸੀ ਤੇ ਹੁਣ ਢਾਈ ਸਾਲ ਵਿੱਚ ਹੀ ਲੋਕ ਪਛਤਾਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੱਛਮੀ ਹਲਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮਾਨ ਦੀ ਸਰਕਾਰ ਕਹਿੰਦੀ ਸੀ ਕਿ ਘਰ-ਘਰ ਰਾਸ਼ਨ ਪਹੁੰਚਾਵਾਂਗੇ ਪਰ ਉਹੀ ਸਰਕਾਰ ਦੇ ਸਰਪ੍ਰਸਤੀ ਹੇਠ ਘਰ-ਘਰ ਨਸ਼ਾ ਪਹੁੰਚ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਿੱਚ ਜ਼ਰਾ ਜਿੰਨੀ ਵੀ ਨੈਤਿਕਤਾ ਹੁੰਦੀ ਤਾਂ ਅੱਜ ਉਹ ਸ਼ੀਤਲ ਅੰਗੁਰਾਲ ਵੱਲੋਂ ਰੱਖੀ ਰਾਖਵੀਂ ਕੁਰਸੀ ’ਤੇ ਜਾ ਕੇ ਬੈਠਦੇ ਅਤੇ ਪਰਿਵਾਰ ’ਤੇ ਲੱਗੇ ਦੋਸ਼ਾਂ ਬਾਰੇ ਪੰਜਾਬ ਨੂੰ ਦੱਸਦੇ। ਪ੍ਰਤਾਪ ਸਿੰਘ ਬਾਜਵਾ ਨੇ ਮੁੜ ਦੁਹਰਾਇਆ ਕਿ ਜੇ ਭਗਵੰਤ ਮਾਨ ਸੱਚਮੁੱਚ ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਆਪਣੇ ਪਰਿਵਾਰ ’ਤੇ ਲੱਗੇ ਦੋਸ਼ਾਂ ਦੀ ਜਾਂਚ ਕੇਂਦਰ ਦੀ ਕਿਸੇ ਜਾਂਚ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ।

Advertisement

Advertisement
Advertisement