For the best experience, open
https://m.punjabitribuneonline.com
on your mobile browser.
Advertisement

ਜਲੰਧਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ: ਪਵਨ ਟੀਨੂੰ

06:49 AM Apr 24, 2024 IST
ਜਲੰਧਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ  ਪਵਨ ਟੀਨੂੰ
ਆਦਮਪੁਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਲਕਾਰ ਸਿੰਘ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 23 ਅਪਰੈਲ
ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵੱਲੋਂ ਆਦਮਪੁਰ ਵਿੱਚ ਹਲਕਾ ਆਦਮਪੁਰ ਦੇ ਵਰਕਰਾਂ ਦੀ ਮੀਟਿੰਗ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਦਮਪੁਰ ਤੋਂ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ, ਕੈਬਨਿਟ ਮੰਤਰੀ ਬਲਕਾਰ ਸਿੰਘ, ਸਾਬਕਾ ਵਿਧਾਇਕ ਜਗਵੀਰ ਸਿੰਘ ਬਰਾੜ, ਰਾਜਵਿੰਦਰ ਕੌਰ ਥਿਆੜਾ, ਗੁਰਚਰਨ ਸਿੰਘ ਚੰਨੀ, ਜੀਤ ਲਾਲ ਭੱਟੀ ਹਲਕਾ ਇੰਚਾਰਜ ਆਦਮਪੁਰ ਨੇ ਪਾਰਟੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਉਹ ਜਲੰਧਰ ਦੇ ਜਿਸ ਵੀ ਹਲਕੇ ’ਚ ਜਾ ਰਹੇ ਹਨ, ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਨੇ ਵਿਰੋਧੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਦੀ ਸੀਟ ਵਿਰੋਧੀਆਂ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਪਾਰਟੀ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਇਸ ਮੌਕੇ ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਕੌਂਸਲਰ ਸੁਰਿੰਦਰ ਪਾਲ ਸਿੱਧੂ ਸੈਕਟਰੀ ਵਾਰਡ ਨੰਬਰ 2, ਹਰਵਿੰਦਰ ਬਿੰਦਾ ਗਰੇਵਾਲ ਜ਼ਿਲ੍ਹਾ ਵਾਈਸ ਪ੍ਰਧਾਨ ਕਿਸਾਨ ਵਿੰਗ, ਕ੍ਰਿਸ਼ਨਾ ਗਰੇਵਾਲ ਕੌਂਸਲਰ, ਬਲਾਕ ਪ੍ਰਧਾਨ ਅਕਾਸ਼ਦੀਪ ਆਸ਼ੂ ਬਾਂਸਲ, ਅਸ਼ੋਕ ਕੁਮਾਰ ਸਟੇਟ ਜੁਆਇੰਟ ਸੈਕਟਰੀ ਐੱਸਸੀ ਵਿੰਗ, ਬਲਾਕ ਪ੍ਰਧਾਨ ਬੂਟਾ ਸਿੰਘ ਪਤਾਰਾ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਹਲਕੇ ਤੋਂ ਵੱਡੀ ਲੀਡ ਦਿਵਾਉਣਗੇ।

Advertisement

ਸ਼ਾਹਕੋਟ ਦੇ ਕਈ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ

ਸ਼ਾਹਕੋਟ: ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ, ਮਲਸੀਆਂ ਦੀ ਪੱਤੀ, ਮਲਸੀਆਂ ਤੇ ਹਵੇਲੀ ਆਦਿ ਤੋਂ ਇਲਾਵਾ ਕਈ ਹੋਰ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜ ਰਹੀ ਹੈ। ਉਨ੍ਹਾਂ ਦੇਸ਼ ਵਿਚ ਨਫਰਤ ਫੈਲਾਉਣ ਅਤੇ ਸੰਵਿਧਾਨ ਨੂੰ ਖਤਮ ਕਰਨ ਦੇ ਮਨਸੂਬੇ ਪਾਲਣ ਵਾਲਿਆਂ ਨੂੰ ਬੁਰੀ ਤਰਾਂ ਨਕਾਰ ਦੇਣ ਦਾ ਸੱਦਾ ਦਿੱਤਾ। ‘ਆਪ’ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਨਾਂਹ ਪੱਖੀ ਸਿਆਸਤ ਕਾਰਨ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਕਾਸ ਤੋਂ ਬਹੁਤ ਜ਼ਿਆਦਾ ਪਛੜ ਗਿਆ ਹੈ। ਸ੍ਰੀ ਟੀਨੂੰ ਦੇ ਸੰਸਦ ਵਿੱਚ ਪਹੁੰਚਦਿਆਂ ਹੀ ਸ਼ਾਹਕੋਟ ਦੇ ਵਿਕਾਸ ਦੀ ਗੱਡੀ ਮੁੜ ਰਫ਼ਤਾਰ ਫੜ ਲਵੇਗੀ। -ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×