For the best experience, open
https://m.punjabitribuneonline.com
on your mobile browser.
Advertisement

ਸੀਏਏ ਨਾਗਰਿਕਤਾ ਦੇਣ ਵਾਲਾ ਕਾਨੂੰਨ: ਅਸ਼ਵਨੀ ਸ਼ਰਮਾ

07:34 AM Mar 13, 2024 IST
ਸੀਏਏ ਨਾਗਰਿਕਤਾ ਦੇਣ ਵਾਲਾ ਕਾਨੂੰਨ  ਅਸ਼ਵਨੀ ਸ਼ਰਮਾ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ (ਸੀਏਏ) ਲਿਆਉਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਏਏ ਨਾਗਰਿਕਤਾ ਦੇਣ ਵਾਲਾ ਕਾਨੂੰਨ ਹੈ, ਖੋਹਣ ਵਾਲਾ ਨਹੀਂ ਹੈ। ਇਸ ਨਾਲ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਵਿੱਚ ਜਬਰ-ਜ਼ੁਲਮ ਦਾ ਸਾਹਮਣਾ ਕਰਦਿਆਂ ਭਾਰਤ ਵਿੱਚ ਆਉਣ ਵਾਲਿਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਦੂਜੇ ਦੇਸ਼ਾਂ ਤੋਂ ਆਏ ਸਿੱਖ, ਬੋਧੀ, ਜੈਨ ਤੇ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਭਾਰਤ ਵਿੱਚ ਬਰਾਬਰੀ ਦਾ ਅਧਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 60 ਹਜ਼ਾਰ ਤੋਂ ਵੱਧ ਅਰਜ਼ੀਆਂ ਇੱਥੋਂ ਦੀ ਨਾਗਰਿਕਤਾ ਲੈਣ ਲਈ ਪਹੁੰਚੀਆਂ ਸਨ।

Advertisement

Advertisement
Author Image

joginder kumar

View all posts

Advertisement
Advertisement
×