ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਕਾਰਾਂ ਦੀ ਟੱਕਰ ਕਾਰਨ ਕੈਬ ਚਾਲਕ ਤੇ ਲੜਕੀਆਂ ਜ਼ਖ਼ਮੀ

07:34 AM Jul 09, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਜੁਲਾਈ
ਇੱਥੋਂ ਦੇ ਫੇਜ਼-3-ਬੀ-2 ਅਤੇ ਸੈਕਟਰ-71 ਦੀਆਂ ਟਰੈਫ਼ਿਕ ਲਾਈਟਾਂ (ਨੇੜੇ ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ) ’ਤੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਕਾਰ ਸਵਾਰ ਤੇ ਲੜਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਪੀਸੀਐਲ ਚੌਕ ਵਾਲੇ ਪਾਸਿਓਂ ਆ ਰਹੀ ਇੱਕ ਕੈਬ (ਜਿਸ ਵਿੱਚ ਕੁਝ ਕੁੜੀਆਂ ਸਵਾਰ ਸਨ) ਨੂੰ ਟਰੈਫ਼ਿਕ ਲਾਈਟਾਂ ਪਾਰ ਕਰਨ ਸਮੇਂ ਸੈਕਟਰ-71 ਵਾਲੇ ਪਾਸਿਓਂ ਆਉਣ ਵਾਲੇ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੈਬ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਲੜਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂਕਿ ਦੂਜੀ ਗੱਡੀ ਦਾ ਚਾਲਕ ਮੌਕੇ ਤੋਂ ਆਪਣੇ ਹਾਦਸਾਗ੍ਰਸਤ ਵਾਹਨ ਸਮੇਤ ਫ਼ਰਾਰ ਹੋ ਗਿਆ।
ਇਸ ਮੌਕੇ ਮੌਜੂਦ ਸਮਾਜ ਸੇਵੀ ਆਗੂ ਅਤੇ ਪੁੱਡਾ ਦੇ ਸੇਵਾਮੁਕਤ ਐਕਸੀਅਨ ਐਨਐਸ ਕਲਸੀ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਟਰੈਫ਼ਿਕ ਲਾਈਟਾਂ ਬੰਦ ਸਨ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਦੀਆਂ ਵੱਧ ਭੀੜ ਵਾਲੇ ਟਰੈਫ਼ਿਕ ਲਾਈਟ ਪੁਆਇੰਟਾਂ ’ਤੇ ਗੋਲ ਚੌਂਕ ਬਣਾਏ ਜਾਵੇ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।

Advertisement

Advertisement
Tags :
ਕਾਰਨਕਾਰਾਂਚਾਲਕਜ਼ਖ਼ਮੀਟੱਕਰਲੜਕੀਆਂ
Advertisement