For the best experience, open
https://m.punjabitribuneonline.com
on your mobile browser.
Advertisement

ਵਿਆਹ ਬੰਧਨ ’ਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

10:23 AM Jun 03, 2024 IST
ਵਿਆਹ ਬੰਧਨ ’ਚ ਬੱਝਣਗੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ
Advertisement

ਹਰਜੀਤ ਸਿੰਘ
ਜ਼ੀਰਕਪੁਰ, 2 ਜੂਨ
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਦੇ ਬਲਟਾਣਾ ਦੇ ਨਾਮੀ ਸੋਹੀ ਪਰਿਵਾਰ ਦੇ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਤੈਅ ਹੋਇਆ ਹੈ ਜੋ ਇਨ੍ਹੀਂ ਦਿਨੀਂ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿ ਰਹੇ ਹਨ।
ਸ਼ਾਹਬਾਜ਼ ਸੋਹੀ ਦੇ ਪਿਤਾ ਰਾਵਿੰਦਰ ਸਿੰਘ ਕੁੱਕੂ ਸੋਹੀ ਹਲਕਾ ਡੇਰਾਬੱਸੀ ਤੋਂ (ਉਸ ਵੇਲੇ ਹਲਕਾ ਬਨੂੜ) ਤੋਂ ਕਾਂਗਰਸੀ ਆਗੂ ਰਹੇ ਹਨ ਜਿਨ੍ਹਾਂ ਦੀ ਸਾਲ 2002 ਦੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਚਨਚੇਤ ਮੌਤ ਹੋ ਗਈ ਸੀ। ਸਾਲ 2002 ਦੀਆਂ ਚੋਣਾਂ ਦੌਰਾਨ ਸ਼ਾਹਬਾਜ਼ ਸੋਹੀ ਦੀ ਮਾਤਾ ਅਤੇ ਕੁੱਕੂ ਸੋਹੀ ਦੀ ਪਤਨੀ ਸ਼ੀਲਮ ਸੋਹੀ ਕਾਂਗਰਸ ਪਾਰਟੀ ਵੱਲੋਂ ਉਸ ਵੇਲੇ ਅਕਾਲੀ ਦਲ ਦੇ ਵੱਡੇ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਖ਼ਿਲਾਫ਼ ਬਨੂੜ ਵਿਧਾਨ ਸਭਾ ਹਲਕਾ ਤੋਂ ਚੋਣ ਲੜੇ ਸਨ ਜੋ ਸਿਰਫ਼ 714 ਵੋਟਾਂ ਨਾਲ ਹਾਰ ਗਏ ਸਨ। ਸ਼ਾਹਬਾਜ਼ ਸੋਹੀ ਦੇ ਦਾਦਾ ਮਰਹੂਮ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਤੌਰ ’ਤੇ ਵਿਧਾਇਕ ਰਹੇ ਸਨ। ਸ਼ਾਹਬਾਜ਼ ਸੋਹੀ ਨੇ ਵਕਾਲਤ ਦੀ ਪੜ੍ਹਾਈ ਕੀਤੀ ਹੈ ਜੋ ਹੁਣ ਆਪਣੇ ਪਰਿਵਾਰ ਦਾ ਪ੍ਰਾਪਰਟੀ ਦਾ ਕਾਰੋਬਾਰ ਦੇਖ ਰਹੇ ਹਨ। ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿੱਚ ਇਸ ਪਰਿਵਾਰ ਦੀ ਚੰਗੀ ਜ਼ਮੀਨ- ਜਾਇਦਾਦ ਹੈ ਅਤੇ ਪੰਚਕੂਲਾ ਸੜਕ ਉਤੇ ਦਸ ਏਕੜ ਵਿੱਚ ਸੋਹੀ ਬੈਂਕੁਇਟ ਉਸਾਰਿਆ ਹੈ।
ਇਸ ਸਬੰਧੀ ਸ਼ੀਲਮ ਸੋਹੀ ਨੇ ਪੁਸ਼ਟੀ ਕਰਦਿਆਂ ਕਿਹਾ ਕਿ 16 ਜਨ ਨੂੰ ਸਾਦਗੀ ਨਾਲ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਦੋਵੇਂ ਜਣੇ ਲਾਵਾਂ ਲੈਣਗੇ। ਇਸ ਮਗਰੋਂ ਇੱਕ ਨਿੱਜੀ ਪੈਲੇਸ ਵਿੱਚ ਕੁਝ ਖਾਸ ਮਹਿਮਾਨਾਂ ਲਈ ਦਾਅਵਤ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਆਹ ਦੋਵਾਂ ਪਰਿਵਾਰਾਂ ਦੇ ਸਾਂਝੇ ਮਿੱਤਰ ਦੇ ਉਦਮ ਸਦਕਾ ਨੇਪਰੇ ਚੜ੍ਹ ਰਿਹਾ ਹੈ। ਦੱਸਣਾ ਬਣਦਾ ਹੈ ਕਿ ਅਨਮੋਲ ਗਗਨ ਮਾਨ ਨੇ ਸਾਲ 2022 ਦੀ ਖਰੜ ਵਿਧਾਨ ਸਭਾ ਚੋਣ ਜਿੱਤੀ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਇਸ ਜਿੱਤ ਤੋਂ ਬਾਅਦ ਅਨਮੋਲ ਗਗਨ ਮਾਨ ਨੂੰ ਪੰਜਾਬ ਦੀ ਆਪ ਸਰਕਾਰ ਨੇ ਕੈਬਨਿਟ ਮੰਤਰੀ ਬਣਾਇਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×