ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਬੈਂਸ ਨੇ ਜੱਦੀ ਪਿੰਡ ਗੰਭੀਰਪੁਰ ਵਿੱਚ ਪਾਈ ਵੋਟ

06:57 AM Oct 16, 2024 IST
ਪਿੰਡ ਗੰਭੀਰਪੁਰ ਵਿੱਚ ਬੂਥ ਦੇ ਬਾਹਰ ਫੋਟੋ ਖਿਚਾਉਂਦੇ ਹੋਏ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੇ ਮਾਪੇ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 15 ਅਕਤੂਬਰ
ਸ੍ਰੀ ਆਨੰਦਪੁਰ ਸਾਹਿਬ ਬਲਾਕ ਅਧੀਨ 132 ਪਿੰਡਾਂ ਵਿੱਚ ਹੋ ਰਹੀਆਂ ਪੰਚਾਇਤੀ ਚੋਣਾਂ ਪੂਰੇ ਅਮਨੋ ਅਮਾਨ ਨਾਲ ਸਿਰੇ ਚੜ੍ਹ ਗਈਆਂ।
ਅੱਜ ਹੋਈਆਂ ਇਨ੍ਹਾਂ ਚੋਣਾਂ ਦੇ ਵਿੱਚ ਖ਼ਾਸ ਤੌਰ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਮਾਪਿਆਂ ਸਣੇ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਚ ਆਪਣੀ ਵੋਟ ਪਾਈ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਆਪਣੀ ਵੋਟ ਪਾ ਕੇ ਜਿਤਾਉਣ। ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਦੇਹਣੀ ਲੋਅਰ ਵਿਖੇ ਕੁਝ ਵੋਟਾਂ ਕੱਟੇ ਜਾਣ ਦੇ ਚਲਦਿਆਂ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇੱਥੇ ਵੋਟਾਂ ਪਾਉਣ ਦਾ ਕੰਮ ਤਕਰੀਬਨ ਦੋ ਘੰਟੇ ਬਾਅਦ ਸ਼ੁਰੂ ਕੀਤਾ ਗਿਆ।
ਐੱਸੀਡੀਐੱਮ ਜਸਪ੍ਰੀਤ ਸਿੰਘ ਨੇ ਸ਼ਾਂਤੀਪੂਰਵਕ ਵੋਟਿੰਗ ਲਈ ਸਮੂਹ ਵੋਟਰਾਂ ਅਤੇ ਚੋਣਾਂ ਵਿੱਚ ਤਾਇਨਾਤ ਡਿਊਟੀ ਸਟਾਫ ਦਾ ਧੰਨਵਾਦ ਕੀਤਾ।

Advertisement

Advertisement