ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਈਟੀਓ ਵੱਲੋਂ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀ ਸਨਮਾਨਿਤ

04:34 PM Aug 09, 2024 IST

 

Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 9 ਅਗਸਤ

ਸਥਾਨਕ ਜੀਟੀ ਰੋਡ ਉੱਪਰ ਸਥਿਤ ਇੱਕ ਨਿੱਜੀ ਫਾਰਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਐਸਐਸਪੀ ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੜ੍ਹਾਈ ਦਾ ਪੱਧਰ ਵਧਿਆ ਹੈ। ਪਿਛਲੇ ਸਾਲ ਉਨ੍ਹਾਂ 80 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਅਜਿਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਸੀ, ਜਿਨ੍ਹਾਂ ਦੀ ਗਿਣਤੀ 250 ਦੇ ਕਰੀਬ ਸੀ। ਉਨ੍ਹਾਂ ਕਿਹਾ ਉਨ੍ਹਾਂ ਨੂੰ ਇਹ ਦੇਖ ਕੇ ਬੜੀ ਖੁਸ਼ੀ ਹੋਈ ਕਿ ਅੱਜ 32 ਸਕੂਲਾਂ ਦੇ 271 ਬੱਚਿਆਂ ਨੇ ਇਹ ਸਨਮਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਇਹ ਪ੍ਰਾਪਤੀ ਕੇਵਲ ਜੰਡਿਆਲਾ ਗੁਰੂ ਹਲਕੇ ਦੀ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੀ ਹੈ। ਉਨ੍ਹਾਂ ਦੱਸਿਆ ਜੰਡਿਆਲਾ ਗੁਰੂ ਦੇ ਸਕੂਲ ਆਫ ਐਮੀਨੈਂਸ ਦੇ 34 ਬੱਚੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸ਼ਮੇਸ਼ ਨਗਰ ਦੇ 18 ਬੱਚੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲਿਆਂ ਵਿੱਚ ਸ਼ਾਮਲ ਹਨ।

Advertisement

Advertisement