ਕੈਬਨਿਟ ਮੰਤਰੀ ਜਿੰਪਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
11:09 AM Sep 02, 2024 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਸਤੰਬਰ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ’ਚ ਜਨਤਾ ਦਰਬਾਰ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ 400 ਤੋਂ ਵੱਧ ਲੋਕ ਆਪਣੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਲੈ ਕੇ ਪੁੱਜੇ ਜਿਨ੍ਹਾਂ ਨੂੰ ਸੁਣਨ ਉਪਰੰਤ ਕੈਬਨਿਟ ਮੰਤਰੀ ਨੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਇਨ੍ਹਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਇਕ ਅਜਿਹਾ ਉਪਰਾਲਾ ਹੈ ਜਿਸ ਰਾਹੀਂ ਲੋਕ ਸਿੱਧੇ ਤੌਰ ’ਤੇ ਆਪਣੀਆਂ ਸ਼ਿਕਾਇਤਾਂ ਸਰਕਾਰ ਸਾਹਮਣੇ ਰੱਖ ਸਕਦੇ ਹਨ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਆਦਿ ਵੀ ਮੌਜੂਦ ਸਨ।
Advertisement
Advertisement