For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਕਟਾਰੂਚੱਕ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

06:40 AM Aug 06, 2024 IST
ਕੈਬਨਿਟ ਮੰਤਰੀ ਕਟਾਰੂਚੱਕ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਾਭਪਾਤਰੀਆਂ ਨੂੰ ਮੌਕੇ ਸਰਟੀਫਿਕੇਟ ਜਾਰੀ ਕਰਦੇ ਹੋਏ।
Advertisement

ਐੱਨ ਪੀ ਧਵਨ
ਪਠਾਨਕੋਟ, 5 ਅਗਸਤ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੋਜਨਾ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੋਕਾਂ ਨੂੰ 43 ਕਿਸਮ ਦੀਆਂ ਸੇਵਾਵਾਂ ਉਨ੍ਹਾਂ ਦੇ ਦਰ ’ਤੇ ਜਾ ਕੇ ਦੇਣ ਲਈ ਹਲਕਾ ਭੋਆ ਦੇ ਪਿੰਡ ਬੇਗੋਵਾਲ ਅਤੇ ਨਰੋਟ ਮਹਿਰਾ ਵਿੱਚ ਕੈਂਪ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੁੱਜ ਕੇ ਮੌਕੇ ’ਤੇ ਲੋਕਾਂ ਦੇ ਵੱਖ-ਵੱਖ ਤਰ੍ਹਾਂ ਦੇ ਸਰਟੀਫੀਕੇਟ ਬਣਵਾ ਕੇ ਦਿੱਤੇ। ਉਨ੍ਹਾਂ ਦਰਜਨ ਤੋਂ ਵੱਧ ਪੈਨਸ਼ਨਾਂ ਵੀ ਲਗਵਾ ਕੇ ਮੌਕੇ ਉਪਰ ਲਾਭਪਾਤਰੀਆਂ ਨੂੰ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਸਿੰਘ ਤਲਵੰਡੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਬੀਸੀ ਸੈੱਲ ਨਰੇਸ਼ ਸੈਣੀ, ਨਿਸ਼ਾ, ਐਕਸੀਅਨ ਵਾਟਰ ਸਪਲਾਈ ਮਹੇਸ਼ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਸਮੇਂ ਲੋਕਾਂ ਦੇ ਸਰਟੀਫਿਕੇਟ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਾਏ ਹੋਏ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਬੇਗੋਵਾਲ ਪਿੰਡ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਪਿੰਡ ਵਿੱਚ ਵਾਟਰ ਸਪਲਾਈ ਦੀ ਪਾਈਪ ਬਹੁਤ ਪੁਰਾਣੀ ਹੋਣ ਕਰਕੇ ਕੰਡਮ ਹੋ ਚੁੱਕੀ ਹੈ ਤੇ ਜੰਗਾਲੀ ਜਾ ਚੁੱਕੀ ਹੈ ਜਿਸ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਗੰਦਾ ਪਾਣੀ ਆਉਂਦਾ ਹੈ ਜੋ ਪੀਣ ਯੋਗ ਨਹੀਂ ਹੈ। ਇਸ ’ਤੇ ਕੈਬਨਿਟ ਮੰਤਰੀ ਨੇ ਸਾਰੀ ਵਾਟਰ ਸਪਲਾਈ ਪਾਈਪ ਲਾਈਨ ਤਬਦੀਲ ਕਰਨ ਦਾ ਐਲਾਨ ਕੀਤਾ।

Advertisement

‘ਸਰਕਾਰ ਆਪ ਕੇ ਦੁਆਰ’ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਅੱਜ

ਫਗਵਾੜਾ: ‘ਸਰਕਾਰ ਆਪ ਕੇ ਦੁਆਰ’ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਖਲਵਾੜਾ ਦੇ ਕਮਿਊਨਿਟੀ ਸੈਂਟਰ ਵਿੱਚ ਭਲਕੇ 6 ਅਗਸਤ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਖਲਵਾੜਾ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਇਸ ਕੈਂਪ ’ਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ’ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੁਜ਼ਗਾਰ ਵਿਭਾਗ ਆਦਿ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। - ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement