ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਗੋਲੀਕਾਂਡ ਦੇ ਜ਼ਖ਼ਮੀ ਨਾਲ ਮੁਲਾਕਾਤ

10:23 AM Apr 03, 2024 IST
ਜ਼ਖਮੀ ਅਜੈ ਕੁਮਾਰ ਦਾ ਹਾਲ-ਚਾਲ ਪੁੱਛਦੇ ਹੋਏ ਲਾਲ ਚੰਦ ਕਟਾਰੂਚੱਕ।

ਐੱਨਪੀ ਧਵਨ
ਪਠਾਨਕੋਟ, 2 ਅਪਰੈਲ
ਇਸ ਹਫਤੇ ਜ਼ਿਲ੍ਹਾ ਪਠਾਨਕੋਟ ਦੇ ਸਰਨਾ ਵਿੱਚ ਹੋਏ ਗੋਲੀਕਾਂਡ ਵਿੱਚ ਜ਼ਖਮੀ ਦਾ ਹਾਲ ਜਾਣਨ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਰੰਧਾਵਾ ਹਸਪਤਾਲ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਇਸ ਗੋਲੀਕਾਂਡ ਵਿੱਚ ਜ਼ਖਮੀ ਹੋਏ ਅਜੈ ਕੁਮਾਰ ਨਾਲ ਆਈਸੀਯੂ ਵਿੱਚ ਜਾ ਕੇ ਮੁਲਾਕਾਤ ਕੀਤੀ।
ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਹਫਤੇ ਸਰਨਾ ਵਿੱਚ ਇੱਕ ਢਾਬੇ ਤੇ ਹੋਈ ਗੋਲੀਕਾਂਡ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅਜੈ ਕੁਮਾਰ ਜੋ ਕਿ ਇਸ ਗੋਲੀਕਾਂਡ ਵਿੱਚ ਜ਼ਖਮੀ ਹੋਇਆ ਸੀ, ਨੂੰ ਉਹ ਮਿਲੇ ਹਨ ਅਤੇ ਉਸ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ। ਉਨ੍ਹਾਂ ਅਜੈ ਕੁਮਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨੀ ਸਜ਼ਾ ਕਰਵਾ ਕੇ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਅਜਿਹੇ ਸ਼ਰਾਰਤੀ ਤੱਤ ਹਨ ਜੋ ਕਿ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਇਨਸਾਫ ਲਈ ਕਾਨੂੰਨ ਅਪਣਾ ਕੰਮ ਕਰ ਰਿਹਾ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਲੋਕ ਬਖਸ਼ੇ ਨਹੀਂ ਜਾਣਗੇ। ਜ਼ਿਕਰਯੋਗ ਹੈ ਕਿ ਇਸ ਹਫਤੇ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ 2 ਗੁੱਟਾਂ ਵਿੱਚੋਂ ਇੱਕ ਗੁੱਟ ਦੇ ਮੈਂਬਰ ਅਦਾਲਤ ਦੇ ਸਾਹਮਣੇ ਇੱਕ ਢਾਬੇ ’ਤੇ ਜਦ ਖਾਣਾ ਖਾ ਰਹੇ ਸਨ ਤਾਂ ਉਸ ਵੇਲੇ ਦੂਸਰੇ ਗੁੱਟ ਨੇ ਉੱਥੇ ਪੁੱਜ ਕੇ ਉਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ ਸਨ। ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਇਸ ਗੋਲੀਬਾਰੀ ਵਿੱਚ ਇੱਕ ਹੋਰ ਵਿਅਕਤੀ ਅਜੈ ਕੁਮਾਰ ਜਿਸ ਦਾ ਦੋਹਾਂ ਗੁੱਟਾਂ ਨਾਲ ਕੋਈ ਸਬੰਧ ਨਹੀਂ ਸੀ, ਉਥੇ ਖਾਣਾ ਖਾ ਰਿਹਾ ਸੀ, ਇਸ ਗੋਲੀਕਾਂਡ ਵਿੱਚ ਜ਼ਖਮੀ ਹੋ ਗਿਆ ਸੀ।

Advertisement

Advertisement
Advertisement