ਕੈਬਨਿਟ ਮੰਤਰੀ ਵੱਲੋਂ ਸਮਾਜਸੇਵੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਲੋਟ, 13 ਦਸੰਬਰ
ਐਡਵਰਡਗੰਜ ਗੈਸਟ ਹਾਊਸ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਸੀਵਰੇਜ ਆਦਿ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਸਮਾਜਸੇਵੀ ਸੰਸਥਾਵਾਂ, ਨਗਰ ਕੌਂਸਲ ਦੇ ਮੁਲਾਜ਼ਮਾਂ ਅਤੇ ਸ਼ਹਿਰ ਦੇ ਲੋਕਾਂ ਵੱਲੋਂ ਵਿਚਾਰ-ਵਟਾਂਦਰੇ ਲੲਈ ਇਕ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੀਵਰੇਜ ਵਿਵਸਥਾ ਸੁਧਾਰਨ ਲਈ ਵਿਸ਼ੇਸ਼ ਮਸ਼ੀਨਾਂ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਉਹ ਜਿਥੇ ਵੀ ਉਨ੍ਹਾਂ ਦੀ ਜ਼ਰੂਰ ਸਮਝਣ ਉਹ ਉਨ੍ਹਾਂ ਨਾਲ ਖੜ੍ਹਨਗੇ। ਇਸ ਦੌਰਾਨ ਉੱਪ ਮੰਡਲ ਮੈਜਿਸਟਰੇਟ, ਪੀਸੀਐਸ ਸੰਜੀਵ ਕੁਮਾਰ ਨੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨਾਲ ਸ਼ਹਿਰ ਦੀ ਸੁੰਦਰਤਾ ਵਧਾਉਣ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਇਕ ਵਿਸ਼ੇਸ਼ ਪਲੇਨਿੰਗ ਤਹਿਤ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਕਈ ਨੁਕਤੇ ਸਾਂਝੇ ਕੀਤੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਜਗਸੀਰ ਸਿੰਘ ਧਾਲੀਵਾਲ ਨੇ, ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ, ਇੰਚਾਰਜ ਰਮੇਸ਼ ਅਰਨੀਵਾਲਾ ਅਤੇ ਬਲਾਕ ਪ੍ਰਧਾਨ ਗਗਨਦੀਪ ਸਿੰਘ ਔਲਖ, ਕੌਂਸਲਰ ਹਰਮੇਲ ਸੰਧੂ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।