For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਮੁੰਡੀਆਂਂ ਵੱਲੋਂ ਜਾਇਦਾਦਾਂ ਦੀ ਈ-ਨਿਲਾਮੀ ਕਰਵਾਉਣ ’ਤੇ ਜ਼ੋਰ

09:16 AM Oct 10, 2024 IST
ਕੈਬਨਿਟ ਮੰਤਰੀ ਮੁੰਡੀਆਂਂ ਵੱਲੋਂ ਜਾਇਦਾਦਾਂ ਦੀ ਈ ਨਿਲਾਮੀ ਕਰਵਾਉਣ ’ਤੇ ਜ਼ੋਰ
ਪੁੱਡਾ ਭਵਨ ਵਿੱਚ ਵਿਭਾਗੀ ਕੰਮਾਂ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂਂ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਅਕਤੂਬਰ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੁੱਡਾ ਭਵਨ ਵਿੱਚ ਸਮੂਹ ਵਿਕਾਸ ਅਥਾਰਟੀਆਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਕੇ ਵਿਭਾਗੀ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਅਤੇ ਸਮਾਂਬੱਧ ਤਰੀਕੇ ਨਾਲ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਯੋਜਨਾਬੱਧ ਬੁਨਿਆਦੀ ਢਾਂਚਾ ਉਸਾਰਿਆ ਜਾਵੇ। ਇਸ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਈ-ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਹਨ ਅਤੇ ਆਉਂਦੇ ਦਿਨਾਂ ਵਿੱਚ 1500 ਕਰੋੜ ਹੋਰ ਕਮਾਉਣ ਦਾ ਟੀਚਾ ਹੈ। ਇਸ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਇਸ ਕਾਰਜ ਨੂੰ ਸਿਰੇ ਚੜ੍ਹਾਇਆ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਰੇਲ-ਟੈਲ ਪੋਰਟਲ ਰਾਹੀਂ ਜਾਇਦਾਦਾਂ ਦੀ ਈ-ਨਿਲਾਮੀ ਕਰਵਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਸਰਕਾਰ ਲਈ ਵੱਧ ਤੋਂ ਵੱਧ ਮਾਲੀਆ ਜੁਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਟੀਜ਼ਨ ਸਰਵਿਸ ਪੋਰਟਲ ਅਧੀਨ ਲੋਕਾਂ ਨੂੰ ਆਨਲਾਈਨ ਸੇਵਾਵਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਹਰ ਮਹੀਨੇ ਵਿਭਾਗੀ ਕੰਮਾਂ ਦੀ ਕਲੀਅਰੈਂਸ ਲਈ ਕੈਂਪ ਲਗਾਏ ਜਾਣ। ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਾਂ ਵਿੱਚ ਭ੍ਰਿਸ਼ਟਾਚਾਰ ਅਤੇ ਦੇਰੀ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਸੀਏ ਗਮਾਡਾ ਮੋਨੀਸ਼ ਕੁਮਾਰ, ਸੀਏ ਪੁੱਡਾ ਨੀਰੂ ਕਤਿਆਲ ਗੁਪਤਾ ਵੀ ਹਾਜ਼ਰ ਸਨ।

Advertisement

ਗੈਰਕਾਨੂੰਨੀ ਕਲੋਨੀਆਂ ’ਤੇ ਕਾਰਵਾਈ ਜਾਰੀ: ਤਿਵਾੜੀ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਤਰਜੀਹ ਦਿੰਦਿਆਂ ਅਣਅਧਿਕਾਰਤ ਕਲੋਨੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਜਾਇਜ਼ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਕੇ ਤੁਰੰਤ ਰਿਪੋਰਟ ਦਿੱਤੀ ਜਾ ਰਹੀ ਹੈ। ਇਸ ਕਾਰਵਾਈ ਵਿੱਚ ਕੋਈ ਸਿਫ਼ਾਰਸ਼ ਅਤੇ ਲਿਹਾਜ਼ ਨਹੀਂ ਚੱਲਣ ਦਿੱਤੀ ਜਾਵੇਗੀ।

Advertisement

Advertisement
Author Image

Advertisement