ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਰਵਜੋਤ ਸਿੰਘ ਦਰਬਾਰ ਸਾਹਿਬ ਨਤਮਸਤਕ

08:44 AM Oct 11, 2024 IST
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਬਾਹਰ ਆਉਂਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ
ਨਵੇਂ ਬਣੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅੱਜ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਇਸ ਵੱਡੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ,‘ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕਿ ਦੇ ਦੱਸੇ ਮਾਰਗ ’ਤੇ ਚੱਲੀਏ।’ ਇਸ ਮੌਕੇ ਡਿਵੀਜ਼ਨਲ ਕਮਿਸ਼ਨਰ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਓਪੀ ਗੱਬਰ ਤੇ ਆਪ ਆਗੂ ਰਵਿੰਦਰ ਹੰਸ ਵੀ ਹਾਜ਼ਰ ਸਨ।
ਅੰਮ੍ਰਿਤਸਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮਗਰੋਂ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਜਿਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਤੇ ਹੋਰ ਅਧਿਕਾਰੀ, ਦੁਰਗਿਆਨਾ ਮੰਦਰ ਕਮੇਟੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾੜ, ਡਾ. ਰਾਕੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement