ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਗੜ੍ਹੀਆ ਸਭਾ ਵੱਲੋਂ ਕੈਬਨਿਟ ਮੰਤਰੀ ਸੌਂਦ ਦਾ ਸਨਮਾਨ

08:07 AM Oct 22, 2024 IST
ਕੈਬਨਿਟ ਮੰਤਰੀ ਸੌਂਦ ਨੂੰ ਸਨਮਾਨਦੇ ਹੋਏ ਰਾਮਗੜ੍ਹੀਆ ਸਭਾ ਦੇ ਮੈਂਬਰ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਅਕਤੂਬਰ
ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੂੰ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ’ਤੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਸਹਿਯੋਗੀ ਸੰਸਥਾਵਾਂ ਅਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ੍ਰੀ ਸੌਂਦ ਨੂੰ ਸਨਮਾਨ ਪੱਤਰ ਅਤੇ ਲੋਈ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਜਿੱਥੇ ਸ੍ਰੀ ਸੌਂਦ ਦੇ ਕੈਬਨਿਟ ਮੰਤਰੀ ਬਣਨ ’ਤੇ ਸ਼ੁਕਰਾਨਾ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਦੇ ਸਮੁੱਚੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸਮੁੱਚੀ ਸੰਗਤ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਪੁਸ਼ਕਰਰਾਜ ਸਿੰਘ ਰੂਪਰਾਏ, ਸ਼ਮਿੰਦਰ ਸਿੰਘ ਮਿੰਟੂ, ਵਰਿੰਦਰ ਸਿੰਘ ਦਹੇਲੇ, ਚਰਨਜੀਤ ਸਿੰਘ ਪਨੇਸਰ, ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਘਟੌੜੇ, ਪਰਮਿੰਦਰ ਸਿੰਘ, ਗੁਰਦੇਵ ਸਿੰਘ, ਬੁੱਧ ਸਿੰਘ ਤੇ ਅਜਮੇਰ ਸਿੰਘ ਆਦਿ ਹਾਜ਼ਰ ਸਨ।

Advertisement

Advertisement