For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਧਾਲੀਵਾਲ ਅਤੇ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

07:07 AM Aug 06, 2024 IST
ਕੈਬਨਿਟ ਮੰਤਰੀ ਧਾਲੀਵਾਲ ਅਤੇ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਵਿਧਾਇਕ ਸ਼ੈਰੀ ਕਲਸੀ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।
Advertisement

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 5 ਅਗਸਤ
ਪਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ‘ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਸ੍ਰੀ ਧਾਲੀਵਾਲ ਨੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ-ਪਿੰਡ ਲਾਏ ਜਾ ਰਹੇ ਹਨ। ਸ਼੍ਰੀ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਹੁਣ 43 ਕਿਸਮ ਦੀਆਂ ਸੇਵਾਵਾਂ ਘਰ ਬੈਠਿਆਂ ਹੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਸਰਕਾਰ ਮਿਸਾਲੀ ਕੰਮ ਕਰ ਰਹੀ ਹੈ। ਇਸ ਮੌਕੇ ਵਿਸ਼ੇਸ਼ ਸਾਰੰਗਲ, ‘ਆਪ’ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਰੰਧਾਵਾ, ਐੱਸ.ਡੀ.ਐੱਮ. ਹਰਦੀਪ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਜਗਜੀਤ ਸਿੰਘ ਕਾਹਲੋਂ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਤਹਿਸੀਲਦਾਰ ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਜਸਬੀਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Advertisement
Advertisement
Author Image

sukhwinder singh

View all posts

Advertisement