ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰਾਜੈਕਟ ਦਾ ਕੈਲੰਡਰ ਰਿਲੀਜ਼

07:18 AM Mar 29, 2024 IST
ਭਗਤਾ ਭਾਈ ਵਿਚ ਪ੍ਰਾਜੈਕਟ ਦਾ ਕੈਲੰਡਰ ਰਿਲੀਜ਼ ਕਰਦੇ ਹੋਏ ਅਧਿਆਪਕ।

ਪੱਤਰ ਪ੍ਰੇਰਕ
ਭਗਤਾ ਭਾਈ, 28 ਮਾਰਚ
ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਦਾ ਕੈਲੰਡਰ ਭਗਤਾ ਭਾਈ ਵਿੱਚ ਚੱਲ ਰਹੇ ਅਧਿਆਪਕਾਂ ਦੇ ਸੈਮੀਨਾਰ ਦੀ ਸਮਾਪਤੀ ਉਪਰੰਤ ਅੱਜ ਇਕੱਤਰ ਅਧਿਆਪਕਾਂ ਵੱਲੋਂ ਪ੍ਰਾਜੈਕਟ ਦੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਦੀ ਅਗਵਾਈ ’ਚ ਰਿਲੀਜ਼ ਕੀਤਾ ਗਿਆ। ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰਾਜੈਕਟ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁਖੀ ਬਾਠ ਵੱਲੋਂ ਸ਼ੁਰੂ ਕੀਤਾ ਗਿਆ ਨਿਵੇਕਲਾ ਉਪਰਾਲਾ ਹੈ, ਜਿਸ ਤਹਿਤ ਬਾਲ ਸਾਹਿਤਕਾਰਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਰਿਹਾ ਹੈ। ਇਹ ਪ੍ਰਾਜੈਕਟ ਪੰਜਾਬ ਭਵਨ ਆਫਿਸ ਜਲੰਧਰ ਦੇ ਮੁੱਖ ਸੰਚਾਲਿਕਾ ਪ੍ਰੀਤ ਹੀਰ ਤੇ ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਦੀਆਂ ਕਿਤਾਬਾਂ ਪ੍ਰਕਾਸ਼ਿਤ ਹੋ ਰਹੀਆਂ ਹਨ। ਇਸ ਮੌਕੇ ਹਰਜੀਤ ਰੋਮਾਣਾ, ਸੁਖਦੀਪ ਸਿੰਘ ਦਿਆਲਪੁਰਾ ਭਾਈ, ਹਰਜਿੰਦਰ ਢਿਪਾਲੀ, ਜਗਸੀਰ ਸਿੰਘ ਬੀਆਰਪੀ, ਹਰਭਜਨ ਸਿੰਘ ਦੁੱਲੇਵਾਲਾ, ਕੁਲਦੀਪ ਸ਼ਰਮਾ ਆਦਿ ਅਧਿਆਪਕ ਹਾਜ਼ਰ ਸਨ।

Advertisement

Advertisement
Advertisement