For the best experience, open
https://m.punjabitribuneonline.com
on your mobile browser.
Advertisement

ਹਿੰਦੂ ਆਗੂਆਂ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਵਾਪਸ ਸੱਦੇ

08:02 AM Jun 11, 2024 IST
ਹਿੰਦੂ ਆਗੂਆਂ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਵਾਪਸ ਸੱਦੇ
ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ
Advertisement

ਗਗਨਦੀਪ ਅਰੋੜਾ
ਲੁਧਿਆਣਾ, 10 ਜੂਨ
ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੂੰ ਬਦਲਣ ਤੇ ਚੋਣਾਂ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੇ ਦੁਬਾਰਾ ਸ਼ਹਿਰ ’ਚ ਤੈਨਾਤ ਹੁੰਦੇ ਹੀ ਕਈ ਹਿੰਦੂ ਆਗੂਆਂ ਦੀ ਸੁਰੱਖਿਆ ’ਚ ਤਾਇਨਾਤ ਪੁਲੀਸ ਮੁਲਾਜ਼ਮ ਨੂੰ ਵਾਪਸ ਸੱਦਣ ਦਾ ਹੁਕਮ ਜਾਰੀ ਹੋ ਗਿਆ ਹੈ। ਹਿੰਦੂ ਆਗੂ ਹੀ ਨਹੀਂ ਬਲਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਨਾਲ-ਨਾਲ ਕਈ ਕਾਂਗਰਸੀ ਅਤੇ ਅਕਾਲੀ ਆਗੂਆਂ ਦੇ ਸੁਰੱਖਿਆ ਮੁਲਾਜ਼ਮ ਨੂੰ ਵੀ ਵਾਪਸ ਬੁਲਾਉਣ ਦੇ ਹੁਕਮ ਜਾਰੀ ਹੋ ਗਏ ਹਨ।
ਸ਼ਹਿਰ ਦੇ ਕਈ ਹਿੰਦੂ ਆਗੂ ਖਾਲਿਸਤਾਨੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਮਗਰੋਂ ਨਿਸ਼ਾਨੇ ’ਤੇ ਚੱਲ ਰਹੇ ਹਨ ਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਇੱਕਾ-ਦੁੱਕਾ ਹਿੰਦੂ ਆਗੂਆਂ ਨੂੰ ਛੱਡ ਕੇ ਕਈ ਹਿੰਦੂ ਆਗੂਆਂ ਦੇ ਸੁਰੱਖਿਆ ਮੁਲਾਜ਼ਮ ਵਾਪਸ ਬੁਲਾ ਲਏ ਗਏ ਹਨ। ਸ਼ਿਵ ਸੈਨਾ ਪੰਜਾਬ ਦੇ ਨਾਲ-ਨਾਲ ਕਈ ਹਿੰਦੂ ਜਥੇਬੰਦੀਆਂ ਅਜਿਹੀਆਂ ਹਨ, ਜਿਨ੍ਹਾਂ ਦੇ ਅਹੁਦੇਦਾਰਾਂ ਕੋਲੋਂ ਗੰਨਮੈਨ ਵਾਪਸ ਲੈ ਲਏ ਗਏ ਹਨ।
ਹਿੰਦੂ ਆਗੂਆਂ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਹਿੰਦੂ ਨੇਤਾ ਪੂਰੀ ਤਰ੍ਹਾਂ ਰੋਸ ’ਚ ਹਨ। ਉਨ੍ਹਾਂ ਕਿਹਾ ਕਿ ਮਹਾਂਨਗਰ ਦੇ ਕਈ ਹਿੰਦੂ ਨੇਤਾ ਖਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਹਨ, ਪਰ ਫਿਰ ਵੀ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲੀਸ ਪ੍ਰਸਾਸ਼ਨ ਨੇ ਉਨ੍ਹਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਜੇਕਰ ਹੁਣ ਕਿਸੇ ਨੂੰ ਕੁਝ ਵੀ ਹੁੰਦਾ ਹੈ ਤਾਂ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗੀ।
ਹਿੰਦੂ ਜੱਥੇਬੰਦੀਆਂ ਦੇ ਅਹੁਦੇਦਾਰਾਂ ਵੱਲੋਂ ਲੋਕ ਸਭਾ ਚੋਣਾਂ ’ਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਗਿਆ ਸੀ।
ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਤਬਾਦਲਾ ਕਰ ਨਿਲਾਭ ਕਿਸ਼ੋਰ ਨੂੰ ਬਤੌਰ ਪੁਲੀਸ ਕਮਿਸ਼ਨਰ ਚਾਰਜ ਦਿੱਤਾ ਗਿਆ।
ਲੋਕ ਸਭਾ ਚੋਣਾਂ ਖਤਮ ਹੁੰਦਿਆਂ ਹੀ ਸਰਕਾਰ ਨੇ ਇੱਕ ਵਾਰ ਫਿਰ ਕੁਲਦੀਪ ਸਿੰਘ ਚਾਹਲ ਨੂੰ ਪੁਲੀਸ ਕਮਿਸ਼ਨਰ ਦਾ ਅਹੁਦਾ ਦੇ ਦਿੱਤਾ। ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਦੁਬਾਰਾ ਆਪਣਾ ਅਹੁਦਾ ਸੰਭਾਲਿਆ ਤੇ ਕਈ ਹਿੰਦੂ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ। ਪੁਲੀਸ ਕਮਿਸ਼ਨਰ ਨੇ ਇਕੱਲੇ ਹਿੰਦੂ ਨੇਤਾਵਾਂ ਦੀ ਨਹੀਂ ਬਲਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਭਾਜਪਾ ਆਗੂਆਂ ਨੇ ਪੁਲੀਸ ਦੀ ਕਾਰਵਾਈ ਨੂੰ ਸਮਝ ਤੋਂ ਬਾਹਰ ਦੱਸਿਆ
ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਸੁਰੱਖਿਆ ਕਰਮੀ ਸਨ ਪਰ ਪ੍ਰਸ਼ਾਸਨ ਨੇ ਕੀ ਸੋਚ ਕੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਤੇ ਹੁਣ ਵਾਪਸ ਲੈ ਲਈ, ਇਸ ਬਾਰੇ ਉਹ ਕੁਝ ਨਹੀਂ ਆਖ ਸਕਦੇ। ਉਹ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕਰਨਗੇ, ਉਸ ਮਗਰੋਂ ਹੀ ਕੁਝ ਆਖ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਰਕਾਰ ਦੀ ਕਠਪੁੱਤਲੀ ਬਣ ਗਿਆ ਹੈ ਤੇ ਬਿਨਾਂ ਸੋਚੇ-ਸਮਝੇ ਸੁਰੱਖਿਆ ਦੇ ਅਤੇ ਕਦੇ ਵਾਪਸ ਲੈ ਰਹੇ ਹਨ। ਹਾਲਾਂਕਿ ਪ੍ਰਸਾਸ਼ਨ ਨੂੰ ਸਾਰੀ ਜਾਣਕਾਰੀ ਹੈ ਕਿ ਕਿਸ ਨੂੰ ਸੁਰੱਖਿਆ ਦੀ ਲੋੜ ਹੈ ਤੇ ਕਿਸ ਨੂੰ ਨਹੀਂ। ਉਧਰ, ਇਸ ਮਾਮਲੇ ’ਚ ਹਿੰਦੁ ਆਗੂ ਭਾਨੂਪ੍ਰਤਾਪ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਕਈ ਹਿੰਦੂ ਆਗੂ ਖਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਹਨ। ਪੰਜਾਬ ਸਰਕਾਰ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਜਿਨ੍ਹਾਂ ਲੋਕਾਂ ਨੂੰ ਖਾਲਿਸਤਾਨੀਆਂ ਤੋਂ ਧਮਕੀਆਂ ਮਿਲੀਆਂ ਹਨ, ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜੇਕਰ ਕਿਸੇ ਹਿੰਦੂ ਨੇਤਾ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਮਾਨ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਦੀ ਹੋਵੇਗੀ।

Advertisement

Advertisement
Author Image

Advertisement
Advertisement
×