ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਪੀਐੱਸਸੀ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

06:36 AM Nov 26, 2024 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਦੀ ਖਾਲੀ ਆਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜਰਬੇ ਵਾਲੇ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਸ ਬਾਰੇ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ। ਇੱਛੁਕ ਬਿਨੈਕਾਰਾਂ ਨੂੰ ਬਾਇਓ-ਡਾਟਾ, ਅੰਡਰਟੇਕਿੰਗ ਸਮੇਤ ਅਰਜ਼ੀਆਂ ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਜਮ੍ਹਾਂ ਕਰਨ ਦੀ ਅੰਤਿਮ ਮਿਤੀ 7 ਦਸੰਬਰ, ਸ਼ਾਮ 5 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ। ਮੁੱਖ ਸਕੱਤਰ ਦੀ ਅਗਵਾਈ ਵਾਲੀ ਖੋਜ ਕਮੇਟੀ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰੇਗੀ।

Advertisement
Advertisement