ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਟੌਲ ਪਲਾਜ਼ੇ ਤੇ ਭਲਕੇ ਭਾਰਤ ਬੰਦ ਦਾ ਸੱਦਾ

09:16 AM Feb 15, 2024 IST

ਹਤਿੰਦਰ ਮਹਿਤਾ
ਜਲੰਧਰ, 14 ਫਰਵਰੀ
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ’ਤੇ ਭਾਜਪਾ ਦੀਆਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ। ਇਥੇ ਅੱਜ ਹੋਈ ਮੀਟਿੰਗ ਵਿੱਚ ਕਿਸਾਨਾਂ ਉੱਤੇ ਜਬਰ ਨੂੰ ਬੰਦ ਕਰਕੇ ਕਿਸਾਨਾਂ ਨੂੰ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਲਈ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ। ਮੀਟਿੰਗ ਦੀ ਪ੍ਰਧਾਨਗੀ ਹਰਮੀਤ ਸਿੰਘ ਕਾਦੀਆਂ, ਬਲਜੀਤ ਸਿੰਘ ਗਰੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੇ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ।

Advertisement

ਡਰੋਨ ਮਾਮਲਾ: ਪਟਿਆਲਾ ਦੇ ਡੀਸੀ ਨੇ ਅੰਬਾਲਾ ਦੇ ਡੀਸੀ ਨੂੰ ਲਿਖਿਆ ਪੱਤਰ

ਪਟਿਆਲਾ  (ਖੇਤਰੀ ਪ੍ਰਤੀਨਿਧ): ਹਰਿਆਣਾ ਪੁਲੀਸ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਡਰੋਨ ਨਾਲ ਅੱਥਰੂ ਗੈਸ ਦੇ ਗੋਲ਼ੇ ਦਾਗੇ ਜਾ ਰਹੇ ਹਨ। ਇਸ ਕਾਰਨ ਹੁਣ ਤੱਕ ਡੇਢ ਸੌ ਦੇ ਕਰੀਬ ਕਿਸਾਨ ਫੱਟੜ ਹੋ ਚੁੱਕੇ ਹਨ। ਇਸ ਕਾਰਨ ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਅੱਜ ਅੰਬਾਲਾ ਦੇ ਡੀਸੀ ਨੂੰ ਪੱਤਰ ਲਿਖ ਕੇ ਇਸ ਕਦਰ ਪੰਜਾਬ ਵਾਲੇ ਖੇਤਰ ’ਚ ਡਰੋਨ ਭੇਜਣ ਤੋਂ ਵਰਜਿਆ ਹੈ। ਪਟਿਆਲਾ ਦੇ ਡੀਸੀ ਵੱਲੋਂ ਇਸ ਸਬੰਧੀ ਅੰਬਾਲਾ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਅੰਬਾਲਾ ਦੇ ਡੀਸੀ ਨੇ ਇਸ ਦਾ ਕੀ ਜਵਾਬ ਦਿੱਤਾ ਇਸ ਦੀ ਪੁਸ਼ਟੀ ਨਹੀਂ ਹੋ ਸਕੀ।

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ’ਤੇ ਪੁਲੀਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਵਿਚਾਰ-ਚਰਚਾ ਲਈ ਸੱਦਿਆ ਜਾਵੇ। ਸ੍ਰੀ ਸੰਧਵਾਂ ਨੇ ਕੌਮੀ ਰਾਜਧਾਨੀ ਦੇ ਰਾਹ ’ਚ ਬੈਰੀਕੇਡਿੰਗ ਤੇ ਹੋਰ ਰੋਕਾਂ ਲਾਉਣ ਨੂੰ ਲੋਕਤੰਤਰ ’ਤੇ ਵੱਡਾ ਹਮਲਾ ਕਰਾਰ ਦਿੱਤਾ ਹੈ।

Advertisement

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ

ਚੰਡੀਗੜ੍ਹ (ਟਨਸ): ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਸ ’ਤੇ ਦੇਸ਼ ਭਰ ਦੇ ਕਿਸਾਨ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।

Advertisement