ਡੀਪਫੇਕ ਮਾਮਲੇ ਸਬੰਧੀ ਕੇਂਦਰ ਤੋਂ ਰਿਪੋਰਟ ਤਲਬ
07:20 AM Oct 25, 2024 IST
ਨਵੀਂ ਦਿੱਲੀ:
Advertisement
ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰ ਨੂੰ ਡੀਪਫੇਕ ਤਕਨਾਲੋਜੀ ਦੇ ਵਧਦੇ ਖ਼ਤਰੇ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਬਾਰੇ ਸਥਿਤੀ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਨੇ ਸਰਕਾਰ ਪੱਧਰ ’ਤੇ ਕੀਤੇ ਗਏ ਉਪਾਵਾਂ ਨੂੰ ਜ਼ਾਹਿਰ ਕਰਦੀ ਰਿਪੋਰਟ ਮੰਗੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਸਰਕਾਰ ਤਰਫ਼ੋਂ ਡੀਪਫੇਕ ਨਾਲ ਨਜਿੱਠਣ ਲਈ ਕੋਈ ਸੁਝਾਅ ਪੇਸ਼ ਕਰਦੀ ਉੱਚ-ਸ਼ਕਤੀ ਕਮੇਟੀ ਬਣਾਈ ਗਈ ਹੈ ਤਾਂ ਉਸ ਬਾਰੇ ਵੀ ਜਾਣੂ ਕਰਵਾਇਆ ਜਾਵੇ। ਅਦਾਲਤ ਨੇ ਸਥਿਤੀ ਰਿਪੋਰਟ ਦਾਇਰ ਕਰਨ ਲਈ ਕੇਂਦਰ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਅਤੇ ਸੁਣਵਾਈ 21 ਨਵੰਬਰ ’ਤੇ ਪਾ ਦਿੱਤੀ ਹੈ। -ਪੀਟੀਆਈ
Advertisement
Advertisement