ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚੋਂ ਭਜਾਉਣ ਦਾ ਸੱਦਾ

09:25 AM May 12, 2024 IST

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 11 ਮਈ
ਭਾਜਪਾ ਭਜਾਓ ਭਾਜਪਾ ਹਰਾਓ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਇੱਥੋਂ ਨੇੜਲੇ ਪਿੰਡ ਬਹਾਦਰਪੁਰ ਵਿੱਚ ਕਿਸਾਨਾਂ-ਮਜ਼ਦੂਰਾਂ ਦਾ ਇਕੱਠ ਕਰ ਕੇ ਰੈਲੀ ਕੀਤੀ ਗਈ। ਰੈਲੀ ਦੌਰਾਨ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਲੋਕ ਮਾਰੂ ਤੇ ਕਾਰਪੋਰੇਟ ਪੱਖੀ ਨੀਤੀਆਂ ਤੇ ਭਾਜਪਾ ਵੱਲੋਂ ਵਿੱਢੇ ਫਾਸ਼ੀਵਾਦੀ ਹੱਲੇ ਬਾਰੇ ਚਾਨਣਾ ਪਾਇਆ ਗਿਆ ਅਤੇ ਇਨ੍ਹਾਂ ਨੂੰ ਹਰਾਉਣ ਤੇ ਪਿੰਡਾਂ ਵਿੱਚੋਂ ਭਜਾਉਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਤੇ ਯੂਥ ਵਿੰਗ ਦੇ ਆਗੂ ਜਸਦੀਪ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਪਿਛਲੇ ਦਸਾਂ ਸਾਲਾਂ ਵਿੱਚ ਜਿੱਥੇ ਦੇਸ਼ ਦਾ ਕਰਜ਼ਾ ਵਧ ਕੇ 50 ਲੱਖ ਕਰੋੜ ਤੋਂ 200 ਲੱਖ ਕਰੋੜ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵਿੱਚ ਕੁੱਲ ਦੌਲਤ ਦਾ 64% ਸਿਰਫ਼ 1% ਲੋਕਾਂ ਦੇ ਹੱਥ ਵਿੱਚ ਚਲਾ ਗਿਆ ਹੈ।
ਕਿਸਾਨ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦਾ ਪਿੰਡਾਂ ਵਿੱਚ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਮਤਾਂ ਪਾਸ ਕੀਤਾ। ਹਾਜ਼ਰ ਲੋਕਾਂ ਨੇ ਹੱਥ ਖੜ੍ਹੇ ਕਰ ਕੇ ਇਨ੍ਹਾਂ ਮਤਿਆਂ ਨੂੰ ਪ੍ਰਵਾਨ ਕੀਤਾ। ਇਸ ਮੌਕੇ ਕਿਸਾਨ ਆਗੂ ਮੇਜਰ ਸਿੰਘ, ਸਤਬੀਰ ਸਿੰਘ, ਨਿਰਮਲ ਸਿੰਘ, ਮਲਕੀਤ ਸਿੰਘ, ਔਰਤ ਵਿੰਗ ਦੇ ਜ਼ਿਲ੍ਹਾ ਆਗੂ ਹਰਦਿਆਲ ਕੌਰ ਤੇ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

Advertisement

Advertisement