ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਜ਼ਮੀਨਾਂ ’ਚੋਂ ਹੱਕ ਲੈਣ ਲਈ ਲਾਮਬੰਦ ਹੋਣ ਦਾ ਸੱਦਾ

07:40 AM Apr 18, 2024 IST
ਮੀਟਿੰਗ ਦੌਰਾਨ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦਾ ਹੱਕ ਲੈਣ ਲਈ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਅਪਰੈਲ
ਤੀਜੇ ਹਿੱਸੇ ਦੇ ਪੰਚਾਇਤੀ ਜ਼ਮੀਨੀ ਘੋਲ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਅਤੇ ਪੰਚਾਇਤੀ ਜ਼ਮੀਨਾਂ ਦੀਆਂ ਅਗਲੇ ਦਿਨਾਂ ’ਚ ਹੋਣ ਵਾਲੀਆਂ ਬੋਲੀਆਂ ਦੌਰਾਨ ਆਪਣੇ ਹੱਕ ਲੈਣ ਲਈ ਆਵਾਜ਼ ਬੁਲੰਦ ਕਰਨ ਵਾਸਤੇ ਦਲਿਤ ਵਰਗ ਨਾਲ ਸਬੰਧਤ ਲੋਕਾਂ ਨੂੰ ਲਾਮਬੰਦ ਕਰਨ ਲਈ ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡ ਉਪਲੀ ਵਿਖੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਦਲਿਤ ਵਰਗ ਦੇ ਲੋਕਾਂ ਵੱਲੋਂ ਪੰਚਾਇਤੀ ਜ਼ਮੀਨਾਂ ’ਚੋ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਧਰਮਪਾਲ ਨਮੋਲ ਨੇ ਕਿਹਾ ਕਿ ਪੰਜਾਬ ’ਚ ਜ਼ਮੀਨ ਦੀ ਕਾਣੀ ਵੰਡ ਅਜੇ ਵੀ ਖ਼ਤਮ ਨਹੀਂ ਹੋਈ। ਸਰਕਾਰ ਆਪਣੇ ਹੀ ਬਣਾਏ ਜ਼ਮੀਨ ਹੱਦਬੰਦੀ ਕਾਨੂੰਨ ਨੂੰ ਲਾਗੂ ਨਹੀਂ ਕਰ ਰਹੀ। ਜ਼ਿਲ੍ਹਾ ਪ੍ਰਧਾਨ ਬਲਜੀਤ ਨਮੋਲ ਅਤੇ ਜ਼ਿਲ੍ਹਾ ਆਗੂ ਕਰਮਜੀਤ ਕੌਰ ਨੇ ਕਿਹਾ ਕਿ ਮਜ਼ਦੂਰ ਦਿਹਾੜੇ ਨੂੰ ਸੰਗਰੂਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਚ ਮਨਾਇਆ ਜਾਵੇਗਾ ਜਿਸ ਦੌਰਾਨ ਦਲਿਤ ਭਾਈਚਾਰੇ ਦੇ ਲੋਕਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

Advertisement

Advertisement
Advertisement