For the best experience, open
https://m.punjabitribuneonline.com
on your mobile browser.
Advertisement

ਕਾਂਗਰਸੀ ਵਰਕਰਾਂ ਨੂੰ ਇੱਕਜੁਟ ਹੋਣ ਦਾ ਸੱਦਾ

09:04 AM Apr 13, 2024 IST
ਕਾਂਗਰਸੀ ਵਰਕਰਾਂ ਨੂੰ ਇੱਕਜੁਟ ਹੋਣ ਦਾ ਸੱਦਾ
ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬਰਿੰਦਰ ਸਿੰਘ ਢਿੱਲੋਂ। -ਫੋਟੋ: ਜਗਮੋਹਨ ਸਿੰਘ
Advertisement

ਪੱਤਰ ਪ੍ਰੇਰਕ
ਘਨੌਲੀ, 12 ਅਪਰੈਲ
ਵਿਧਾਨ ਸਭਾ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਘਨੌਲੀ ਸਰਕਲ ਦੇ ਪ੍ਰਧਾਨ ਅਮਨਦੀਪ ਸਿੰਘ ਲਾਲੀ ਦੀ ਦੇਖ-ਰੇਖ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਘਨੌਲੀ ਦੇ ਮੁੱਖ ਬਾਜ਼ਾਰ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਜਿੱਥੇ ਮੌਜੂਦਾ ਸੱਤਾਧਾਰੀ ਪਾਰਟੀ ਤੋਂ ਅੱਕ ਚੁੱਕੇ ਹਨ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਜੁਮਲੇ ਹੀ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸ੍ਰੀਆਨੰਦਪੁਰ ਸਾਹਿਬ ਦੇ ਸਮੁੱਚੇ ਵੋਟਰ ਹੁਣ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ‌ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਚੰਨੀ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੈਣੀ, ਜੁਗਰਾਜ ਸਿੰਘ ਗਿੱਲ ਹਲਕਾ ਪ੍ਰਧਾਨ ਯੂਥ ਕਾਂਗਰਸ ਰੂਪਨਗਰ, ਰੂਪੇਸ਼ ਸਿੱਕਾ, ਸਰਕਲ ਪ੍ਰਧਾਨ ਅਮਨਦੀਪ ਸਿੰਘ ਲਾਲੀ, ਐਡਵੋਕੇਟ ਰਾਜੀਵ ਸ਼ਰਮਾ, ਬਹਾਦਰ ਸਿੰਘ ਝੱਜ, ਸੁਰਿੰਦਰਜੀਤ ਸਿੰਘ ਸੋਨੀ, ਅਮਰਜੀਤ ਸਿੰਘ ਮਕੌੜੀ ਕਲਾਂ, ਅਜਮੇਰ ਸਿੰਘ ਸਾਬਕਾ ਸਰਪੰਚ ਲੌਦੀਮਾਜਰਾ, ਪ੍ਰਗਟ ਸਿੰਘ ਨੰਬਰਦਾਰ ਅਲੀਪੁਰ, ਬਲਵਿੰਦਰ ਸਿੰਘ ਦਸਮੇਸ਼ ਨਗਰ ਅਤੇ ਅਮਰਜੀਤ ਕੌਰ ਸਾਬਕਾ ਸਰਪੰਚ ਨੂੰਹੋਂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×