ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਚੌਕਸ ਰਹਿਣ ਦਾ ਸੱਦਾ

09:36 AM Jul 11, 2024 IST
ਮਾਨਸਾ ਦੇ ਇੱਕ ਮੁਹੱਲੇ ’ਚ ਕੂਲਰ ਦੇ ਪਾਣੀ ਦਾ ਨਿਰੀਖਣ ਕਰਦੇ ਹੋਏ ਸਿਹਤ ਮੁਲਾਜ਼ਮ।

ਮਾਨਸਾ:

Advertisement

ਸਿਹਤ ਵਿਭਾਗ ਨੇ ਲੋਕਾਂ ਨੂੰ ਮੀਂਹ ਦੇ ਮੌਸਮ ਵਿਚ ਬਿਮਾਰੀਆਂ ਤੋਂ ਚੌਕਸ ਰਹਿਣ ਦਾ ਸੱਦਾ ਦਿੱਤਾ ਹੈ। ਮਾਨਸਾ ਦੇ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਕਿਹਾ ਕਿ ਮੀਂਹ-ਕਣੀ ਦੀ ਰੁੱਤ ਵਿੱਚ ਅਕਸਰ ਹੀ ਘਰਾਂ ਦੇ ਅੰਦਰ ਅਤੇ ਬਾਹਰ ਨੀਵੀਆਂ ਥਾਵਾਂ, ਕਬਾੜ, ਛੱਤਾਂ, ਟਾਇਰਾਂ, ਗਮਲਿਆਂ ਵਿੱਚ ਪਾਣੀ ਭਰ ਜਾਂਦਾ ਹੈ, ਜਿੱਥੇ ਕਿ ਆਮ ਤੌਰ ’ਤੇ ਲੋਕ ਕਦੇ ਧਿਆਨ ਹੀ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਪੈਦਾ ਹੋ ਰਹੇ ਜੀਵ ਜੰਤੂਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਜ਼ਿਲ੍ਹਾ ਐਪੀਡਮੈਲੋਜਿਸਟ ਸੰਤੋਸ਼ ਭਾਰਤੀ ਦੀ ਅਗਵਾਈ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਮਾਂ ਲਗਾਈਆਂ ਗਈਆਂ ਹਨ, ਜੋ ਹਰ ਘਰ, ਗਲੀ, ਮੁਹੱਲੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਖੜ੍ਹੇ ਪਾਣੀ ਦਾ ਨਿਪਟਾਰਾ ਅਤੇ ਮੱਛਰ ਦੇ ਲਾਰਵੇ ਨੂੰ ਨਸ਼ਟ ਕਰ ਰਹੀਆਂ ਹਨ। -ਪੱਤਰ ਪ੍ਰੇਰਕ

Advertisement
Advertisement
Advertisement