ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਲੋਂ: ਗੋਲੀਆਂ ਚਲਾਉਣ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਰ

06:58 AM Jun 23, 2024 IST

ਐਸ.ਏ.ਐਸ. ਨਗਰ (ਮੁਹਾਲੀ): ਸੋਹਾਣਾ ਪੁਲੀਸ ਨੇ ਮੁਹਾਲੀ ਨੇੜਲੇ ਪਿੰਡ ਕੈਲੋਂ ਵਿੱਚ ਟਰਾਂਸਫ਼ਾਰਮਰ ਨੂੰ ਲੈ ਕੇ ਮਾਮੂਲੀ ਬਹਿਸ ਤੋਂ ਬਾਅਦ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਜੰਗ ਬਹਾਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਉਸ ਦਾ ਦੂਜਾ ਸਾਥੀ ਪਰਮਿੰਦਰ ਸਿੰਘ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ ਅੱਜ ਸੋਹਾਣਾ ਥਾਣੇ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਪੁਲੀਸ ਨੇ ਸੈਕਟਰ-79 ਸਥਿਤ ਹਾਊਸਫੈੱਡ ਕੰਪਲੈਕਸ ਨੇੜੇ ਲਾਏ ਨਾਕੇ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement