ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਫ਼ਰੀਦ ’ਵਰਸਿਟੀ ਅਧੀਨ ਚੱਲਦੀਆਂ ਸਿਹਤ ਸੰਸਥਾਵਾਂ ’ਚ ਲੱਗਣਗੇ ਕੈਮਰੇ: ਬਲਜੀਤ ਕੌਰ

09:56 AM Aug 20, 2024 IST
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮੰਗ ਪੱਤਰ ਦਿੰਦੇ ਹੋਏ ਡਾਕਟਰ।

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 19 ਅਗਸਤ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਧੀਨ ਚੱਲਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਬਾਕੀ ਸਿਹਤ ਸੰਸਥਾਵਾਂ ਵਿੱਚ ਜਲਦ ਹੀ ਸੀਸੀਟੀਵੀ ਕੈਮਰੇ ਲਾ ਦਿੱਤੇ ਜਾਣਗੇ ਤਾਂ ਜੋ ਇੱਥੇ ਕੰਮ ਕਰਦੇ ਸਿਹਤ ਅਮਲੇ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਪੈਦਾ ਨਾ ਹੋਵੇ।
ਇਸ ਸਬੰਧੀ ਮੰਤਰੀ ਬਲਜੀਤ ਕੌਰ, ’ਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੋਲਕਾਤਾ ਵਿੱਚ ਵਾਪਰੀ ਘਟਨਾ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਜਲਦ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਲਈ ਸੰਘਰਸ਼ ਕਰ ਰਹੇ ਮੁਜ਼ਾਹਰਿਆਂ ਦੌਰਾਨ ਵਿਸ਼ੇਸ਼ ਖ਼ਿਆਲ ਰੱਖਣ ਕਿ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਕੋਈ ਦਿੱਕਤ ਨਾ ਆਵੇ। ਕੈਬਨਿਟ ਮੰਤਰੀ ਅਤੇ ਵਿਧਾਇਕ ਸੇਖੋਂ ਨੇ ਇਹ ਵੀ ਐਲਾਨ ਕੀਤਾ ਕਿ ਗੁਰੂ ਗੋਬਿੰਦ ਸਿੰਘ ਕਾਲਜ ਤੇ ਹਸਪਤਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਸਣੇ ਬਾਕੀ ਸਿਹਤ ਅਦਾਰਿਆਂ ਵਿੱਚ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਟੀਚਰ ਐਸੋਸੀਏਸ਼ਨ ਦੇ ਆਗੂਆਂ ਨੇ ਵੀ ਮੰਤਰੀ ਤੇ ਵਾਈਸ ਚਾਂਸਲਰ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਕੋਲਕਾਤਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮੰਗ ਪੱਤਰ ਸੌਂਪਿਆ।
ਡਾ. ਗਗਨਪ੍ਰੀਤ ਸਿੰਘ ਅਤੇ ਸੀਮਾ ਰਾਏ ਨੇ ਕਿਹਾ ਕਿ ਦੇਸ਼ ਵਿੱਚ ਇਨਸਾਫ਼ ਲਈ ਡਾਕਟਰਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਤੇ ਦੇਸ਼ ਭਰ ਦੇ ਡਾਕਟਰਾਂ ਦੀ ਸੁਰੱਖਿਆ ਨੂੰ ਬਿਨਾਂ ਦੇਰੀ ਯਕੀਨੀ ਬਣਾਇਆ ਜਾਵੇ। ਕੋਲਕਾਤਾ ਘਟਨਾ ਖ਼ਿਲਾਫ਼ ਡਾਕਟਰਾਂ ਦੇ ਨਾਲ ਸ਼ਹਿਰ ਦੀਆਂ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਮੰਗ-ਪੱਤਰ ਦੇ ਕੇ ਅਜਿਹੀਆਂ ਘਟਨਾਵਾਂ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

Advertisement

Advertisement