ਕੈਂਸਰ ਤੇ ਦੰਦਾਂ ਦੀ ਜਾਂਚ ਲਈ ਕੈਂਪ 31 ਨੂੰ
07:09 AM Mar 28, 2024 IST
ਅੰਮ੍ਰਿਤਸਰ: ਬੀਬੀ ਕੋਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ’ਤੇ ਕੈਂਸਰ ਅਤੇ ਦੰਦਾਂ ਦਾ ਜਾਂਚ ਕੈਂਪ 31 ਮਾਰਚ ਨੂੰ ਸਵੇਰੇ 10 ਤੋਂ ਸ਼ਾਮ 3.00 ਵਜੇ ਤੱਕ ਲਗਾਇਆ ਜਾਵੇਗਾ। ਹਸਪਤਾਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਦੰਦਾਂ ਦੀ ਜਾਂਚ ਕੀਤੀ ਜਾਵੇਗੀ। ਉਚੇਚੇ ਤੌਰ ’ਤੇ ਐਚਸੀਜੀ ਕੈਂਸਰ ਹਸਪਤਾਲ ਜੈਪੁਰ ਤੋਂ ਮਾਹਿਰ ਡਾ. ਜਤਿੰਦਰ ਪਹਿਲਜਾਨੀ ਦੀ ਟੀਮ ਵੱਲੋਂ ਕੈਂਸਰ ਦੇ ਮਰੀਜ਼ਾਂ ਨਾਲ ਕੌਂਸਲਿੰਗ ਕੀਤੀ ਜਾਵੇਗੀ। -ਖੇਤਰੀ ਪ੍ਰਤੀਨਿਧ
Advertisement
Advertisement