ਪ੍ਰਭ ਆਸਰਾ ਵੱਲੋਂ ਸਕੂਲਾਂ ’ਚ ਅੱਖਾਂ ਦੀ ਜਾਂਚ ਲਈ ਕੈਂਪ
ਮਿਹਰ ਸਿੰਘ
ਕੁਰਾਲੀ, 19 ਅਕਤੂਬਰ
ਸੰਸਥਾ ਪ੍ਰਭ ਆਸਰਾ ਵੱਲੋਂ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਸਥਾਨਕ ਸ਼ਹਿਰ ਤੇ ਇਲਾਕੇ ਦੇ ਅੱਧੀ ਦਰਜਨ ਪਿੰਡਾਂ ਦੇ ਸਕੂਲਾਂ ਵਿੱਚ ਜਾਂਚ ਕੈਂਪ ਲਗਾਏ ਗਏ। ਇਸ ਦੌਰਾਨ ਅਮਰੀਕਾ ਤੇ ਇੰਗਲੈਂਡ ਦੇ ਮਾਹਿਰ ਡਾਕਟਰਾਂ ਵੱਲੋਂ ਇੱਕ ਦਿਨ ਵਿੱਚ ਕਰੀਬ ਤਿੰਨ ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ।
ਸੰਸਥਾ ਦੇ ਮੁੱਖ ਸੇਵਾਦਾਰ ਭਾਈ ਸ਼ਮਸ਼ੇਰ ਸਿੰਘ ਅਤੇ ਰਜਿੰਦਰ ਕੌਰ ਪਡਿਆਲਾ ਦੀ ਦੇਖ-ਰੇਖ ਹੇਠ ਲਗਾਏ ਗਏ ਇਨ੍ਹਾਂ ਕੈਂਪਾਂ ਦੌਰਾਨ ਵਿਦੇਸ਼ੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਸਥਾਨਕ ਡੀਏਵੀ ਸਕੂਲ, ਸਰਕਾਰੀ ਕੰਨਿਆ ਸਕੂਲ ਕੁਰਾਲੀ, ਖਾਲਸਾ ਸਕੂਲ, ਮੁੰਧੋਂ ਸੰਗਤੀਆਂ, ਖਿਜ਼ਰਾਬਾਦ, ਬੜੌਦੀ ਅਤੇ ਫ਼ਹਤਿਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਜਾਂਚ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਡਾ. ਰੀਆ ਸ਼ਾਹ, ਕਿੰਨਾ ਗਾਂਧੀ ਸ਼ਾਹ, ਸਮਰਿਤੀ, ਦਿਵਯਾਂਸ਼ੂ ਅਤੇ ਪਲਕ ਦੀ ਅਗਵਾਈ ਵਾਲੀ ਟੀਮ ਨੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਤੋਂ ਇਲਾਵਾ ਵਿਦਿਆਰਥੀਆਂ ਨੂੰ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਚੌਕਸ ਕੀਤਾ। ਕਮਜ਼ੋਰ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ।