ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਕੈਂਪ ਮੈਡੀਕਲ

07:40 AM Aug 25, 2023 IST
featuredImage featuredImage
ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ। -ਫੋਟੋ: ਦੀਪਕ

ਪੱਤਰ ਪ੍ਰੇਰਕ
ਤਲਵਾੜਾ, 24 ਅਗਸਤ
ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮੁਕੇਰੀਆਂ ਹਲ਼ਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੈਡੀਕਲ ਟੀਮਾਂ ਵੱਲੋਂ ਪ੍ਰਭਾਵਿਤ ਪਿੰਡਾਂ ’ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਅੱਜ ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ’ਚ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਅੱਖਾਂ ਦਾ ਕੈਂਪ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਐਸਐਮਓ ਹਾਜੀਪੁਰ ਡਾ. ਸ਼ੈਲੀ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਜੋ ਕਿ ਅੱਖਾਂ ਦੇ ਮਾਹਿਰ ਹਨ, ਨੇ ਕੈਂਪ ’ਚ 56 ਮਰੀਜ਼ਾਂ ਦੀ ਜਾਂਚ ਕੀਤੀ, ਉਨ੍ਹਾਂ ਨੂੰ ਆਈ ਡਰਾਪ ਅਤੇ ਦਵਾਈਆਂ ਦਿੱਤੀਆਂ।
ਸਿਵਲ ਸਰਜਨ ਡਾ. ਕੁਮਾਰ ਨੇ ਦੁੱਖ ਦੀ ਇਸ ਘੜੀ ’ਚ ਲੋਕਾਂ ਨੂੰ ਇੱਕ ਦੂਜੇ ਦੀ ਮਦਦ ਅਤੇ ਸਹਿਯੋਗ ਦੀ ਅਪੀਲ ਕੀਤੀ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸਐਮਓ ਹਾਜੀਪੁਰ ਡਾ ਸ਼ੈਲੀ ਬਾਜਵਾ, ਡਾ ਸੰਦੀਪ ਕੌਰ, ਭੁਪਿੰਦਰ ਸਿੰਘ, ਹੈਲਥ ਇੰਸਪੈਕਟਰ ਰਾਜਦੀਪ ਸਿੰਘ, ਸੁਰਜੀਤ ਕੌਰ, ਆਸ਼ਾ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement

Advertisement