ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੈਂਪ

06:51 AM Sep 23, 2024 IST
ਲਲਤੋਂ ਖੁਰਦ ਵਿੱਚ ਲਾਏ ਜਾਗਰੂਕਤਾ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਸਤੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਬਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਲਲਤੋਂ ਖੁਰਦ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਤੇ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਵੀਰਪਾਲ ਕੌਰ ਵੱਲੋਂ ਲਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਇੱਕ ਟਨ ਪਰਾਲੀ ਸਾੜਨ ਨਾਲ ਪਰਾਲੀ ਵਿੱਚ ਮੌਜੂਦ 70 ਫੀਸਦੀ ਕਾਰਬਨ ਡਾਈਆਕਸਾਈਡ, 7 ਫੀਸਦੀ ਕਾਰਬਨ ਮੋਨੋਆਕਸਾਈਡ, 0.71 ਫੀਸਦੀ ਮੀਥੇਨ, 2 ਫੀਸਦੀ ਸਲਫਰ ਡਾਈਆਕਸਾਈਡ, 3 ਕਿਲੋ ਕਣ ਤੇ ਲਗਪਗ 2 ਕੁਇੰਟਨ ਸੁਆਹ ਵਾਤਾਵਰਣ ਵਿੱਚ ਹਵਾ ਨੂੰ ਦੂਸ਼ਿਤ ਕਰਦੇ ਹਨ। ਇਸ ਮੌਕੇ ਦਾਰਾ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਝੋਨੇ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਵੀਰਪਾਲ ਕੌਰ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ।

Advertisement

Advertisement