ਬੱਚਿਆਂ ਨੂੰ ਨੈਤਿਕ ਸਿੱਖਿਆ ਦੇਣ ਲਈ ਕੈਂਪ ਲਾਇਆ
08:02 PM Feb 04, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 4 ਫਰਵਰੀ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਬਸੰਤ ਪੰਚਮੀ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਵਲੋਂ ਬੱਚਿਆਂ ਨੂੰ ਨੈਤਿਕ ਸਿਖਿਆ ਅਤੇ ਗੁਰਮਤਿ ਨਾਲ ਜੋੜਨ ਲਈ ਵਿਰਸਾ ਕੈਂਪ ਲਾਇਆ ਗਿਆ ਜਿਸ ਦੌਰਾਨ 350 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਕੈਂਪ ਵਿਚ ਬੱਚਿਆਂ ਨੂੰ 10 ਗੁਰੂ ਸਾਹਿਬਾਨ, ਪੰਜ ਪਿਆਰਿਆਂ, ਚਾਰ ਸਾਹਿਬਜ਼ਾਦਿਆਂ, ਪੰਜ ਤਖਤਾਂ ਅਤੇ ਪੰਜ ਕਕਾਰਾਂ ਆਦਿ ’ਤੇ ਆਧਾਰਿਤ ਗੁਰਮਤਿ ਦੀ ਮੁਢਲੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੇ ਪੰਜਾਬੀ ਲਿਖਣ, ਗੁਰਮੰਤਰ ਲਿਖਣ ਅਤੇ ਰੰਗ ਭਰਨ ਵਰਗੀਆਂ ਕਈ ਗਤੀਵਿਧੀਆਂ ਵਿਚ ਭਾਗ ਲਿਆ। ਸਵਾਲਾਂ ਦੇ ਜਵਾਬ ਦੇਣ ਅਤੇ ਗੁਰਬਾਣੀ ਸੁਣਾਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਹ ਸਾਰਾ ਪ੍ਰੋਗਰਾਮ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Advertisement
Advertisement