ਸ਼ਿਕਾਇਤਾਂ ਦੇ ਨਬਿੇੜੇ ਲਈ ਕੈਂਪ ਪੰਜ ਤੋਂ
07:28 AM Feb 04, 2024 IST
Advertisement
ਅਮਲੋਹ: ਪ੍ਰਸ਼ਾਸਨ ਵੱਲੋਂ ‘ਸਰਕਾਰ ਆਪ ਕੇ ਦੁਆਰ’ ਤਹਿਤ ਉਪ ਮੰਡਲ ਮੈਜਿਸਟ੍ਰੇਟ ਗੁਰਵਿੰਦਰ ਸਿੰਘ ਜੌਹਲ ਵੱਲੋਂ 5 ਫਰਵਰੀ ਤੋਂ 7 ਮਾਰਚ ਤੱਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾਉਣ ਸਬੰਧੀ ਮੀਟਿੰਗ ਕੀਤੀ ਗਈ। ਸ੍ਰੀ ਜੌਹਲ ਨੇ ਕਿਹਾ ਕਿ ਕੈਪ ਰੋਜ਼ਾਨਾ ਸਵੇਰੇ-ਸ਼ਾਮ ਲਗਾਏ ਜਾਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਬਿੇੜਾ ਕੀਤਾ ਜਾਵੇਗਾ। ਸਬ-ਡਿਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਵਿੱਚ ਮਾਲ ਵਿਭਾਗ ਦੇ ਅਫ਼ਸਰ, ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਬਾਲ ਵਿਕਾਸ ਅਤੇ ਇਸਤਰੀ ਭਲਾਈ ਵਿਭਾਗ, ਐੱਸਡੀਓ ਜਲ ਸਪਲਾਈ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੇ ਭਾਗ ਲਿਆ। -ਪੱਤਰ ਪ੍ਰੇਰਕ
Advertisement
Advertisement