ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੈਂਪ
05:35 PM Jun 23, 2023 IST
ਸੰਦੌੜ: ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਮੁੱਢਲੀਆਂ ਲੋੜਾਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਫਰਵਾਲੀ ਵਿੱਚ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਪੱਪੂ ਕਲਿਆਣ ਦੀ ਦੇਖ ਰੇਖ ਹੇਠ ਗੁਰਦੁਆਰਾ ਸੰਤ ਅਰਜਨ ਸਿੰਘ ਜੀ ਵਿੱਚ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਲੋੜਵੰਦਾਂ ਦੇ ਫਾਰਮ ਭਰੇ ਗਏ ਹਨ। ਜਿਸ ਦੀ ਸਮੁੱਚੀ ਪੜਤਾਲ ਮਗਰੋਂ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਫਰਵਾਲੀ, ਹਰਦੀਪ ਸਿੰਘ ਨਾਰੀਕੇ, ਮਨਪ੍ਰੀਤ ਕੌਰ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਮਾਲੇਰਕੋਟਲਾ, ਬਲਵੀਰ ਸਿੰਘ ਕੈਂਥ ਸ਼ਹਿਰੀ ਪ੍ਰਧਾਨ ਅਹਿਮਦਗੜ੍ਹ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement